thief sell motorcycle arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਸ਼ਹਿਰ ‘ਚ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ‘ਚ ਲੱਭ ਲਿਆ ਤੇ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਚੋਰੀ ਕੀਤਾ ਮੋਟਰਸਾਈਕਲ ‘ਤੇ ਜਾਅਲੀ ਨੰਬਰ ਪਲੇਟ ਲਾ ਕੇ ਵੇਚਣ ਜਾ ਰਿਹਾ ਸੀ, ਜਿਸ ਦੀ ਪਛਾਣ ਅਮਨਦੀਪ ਸਿੰਘ ਵਾਸੀ ਗੁਰਪਾਲ ਨਗਰ ਵਜੋਂ ਹੋਈ ਹੈ। ਦੋਸ਼ੀ ਖਿਲਾਫ ਥਾਣਾ ਫੋਕਲ ਪੁਆਇੰਟ ‘ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਪੀੜਤ ਸੋਹਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਮਲਟੀਫਰਮ ਸ਼ਾਪਿੰਗ ਏਜੰਸੀ ‘ਚ ਕੰਮ ਕਰਦਾ ਹੈ। ਕੰਪਨੀ ਵੱਲੋਂ ਉਸਨੂੰ ਇਕ ਮੋਟਰਸਾਈਕਲ ਮਿਲਿਆ ਹੋਇਆ ਹੈ। ਉਸ ਨੇ ਦਫਤਰ ਦੇ ਬਾਹਰ ਖੜ੍ਹਾ ਕੀਤਾ ਸੀ, ਜੋ ਕਿ ਚੋਰੀ ਹੋ ਗਿਆ। ਇਸ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਮਾਮਲੇ ਸਬੰਧੀ ਇੰਸਪੈਕਟਰ ਮੁਹੰਮਦ ਜਮੀਲ ਨੇ ਦੱਸਿਆ ਹੈ ਕਿ ਉਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਦੋਸ਼ੀ ਨੂੰ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ ਗਿਆ ਹੈ। ਦੋਸ਼ੀ ਨੇ ਮੋਟਰਸਾਈਕਲ ਤੇ ਜਾਅਲੀ ਨੰਬਰ ਪਲੇਟ ਲਾ ਕੇ ਰੱਖੀ ਸੀ।