third phase of corona vaccination drive: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਕੋਰੋਨਾ ਵੈਕਸੀਨੇਸ਼ਨ ਦੇ ਤੀਜੇ ਪੜਾਅ ਦੀ ਅੱਜ ਭਾਵ ਸੋਮਵਾਰ ਨੂੰ ਡੀ.ਐੱਮ.ਸੀ ਹਸਪਤਾਲ ‘ਚ ਸ਼ੁਰੂਆਤ ਹੋ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਮੁਹਿੰਮ ਦਾ ਆਰੰਭ ਕਰਦੇ ਹੋਏ ਕਿਹਾ ਹੈ ਕਿ ਇਸ ਤੋਂ ਕੋਰੋਨਾ ਦੀ ਰੋਕਥਾਮ ‘ਚ ਮਦਦ ਮਿਲੇਗੀ। ਇਸ ਤੋਂ ਕੋਰੋਨਾ ਪੀੜਤ ਹੀ ਨਹੀਂ ਬਲਕਿ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਬਚਾਅ ਹੋ ਸਕੇਗਾ। ਤੀਜੇ ਪੜਾਅ ‘ਚ 60 ਫੀਸਦੀ ਤੋਂ ਜਿਆਦਾ ਉਮਰ ਵਾਲੇ ਬਜ਼ੁਰਗਾਂ ਅਤੇ ਚੌਥੇ ਪੜਾਅ ‘ਚ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ 45 ਸਾਲ ਤੋਂ ਜਿਆਦਾ ਉਮਰ ਵਾਲੇ ਲੋਕਾਂ ਨੂੰ ਵੀ ਕੋਰੋਨਾ ਵੈਕਸੀਨ ਲਗਾਈ ਜਾਵੇਗੀ।
ਦੱਸਣਯੋਗ ਹੈ ਕਿ ਸਿਹਤ ਕਰਮਚਾਰੀਆਂ ਅਤੇ ਫ੍ਰੰਟ ਲਾਈਨ ਵਰਕਰਾਂ ਦੀ ਵੈਕਸੀਨੇਸ਼ਨ ਤੋਂ ਬਾਅਦ ਤੀਜੇ ਫੇਜ ਦੇ ਵੈਕਸੀਨੇਸ਼ਨ ਪ੍ਰੋਗਰਾਮ ‘ਚ ਆਮ ਲੋਕਾਂ ਦੇ ਲਈ ਅੱਜ ਭਾਵ ਸੋਮਵਾਰ ਤੋਂ ਹੀ ਸ਼ੁਰੂ ਹੋਵੇਗੀ। ਇਸ ਦੌਰਾਨ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਦੋਵਾਂ ਕੈਟਾਗਿਰੀਆਂ ਦੇ ਲੋਕ ਵੈਕਸੀਨ ਦੀ ਪਹਿਲੀ ਡੋਜ਼ ਲਗਾ ਸਕਦੇ ਹਨ। ਜ਼ਿਲ੍ਹਾਂ ਪੱਧਰ ‘ਤੇ ਫਿਲਹਾਲ ਡੀ.ਐੱਮ.ਸੀ ਹਸਪਤਾਲ ‘ਚ ਤੀਜੇ ਪੜਾਅ ਦੀ ਵੈਕਸੀਨੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ।
ਇਹ ਵੀ ਦੇਖੋ–