today corona positive cases confirmed: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਅੱਜ ਕੋਰੋਨਾ ਦੇ 102 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 91 ਲੁਧਿਆਣਾ ਦੇ ਅਤੇ ਬਾਕੀ 11 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 5 ਮਰੀਜ਼ਾਂ ਨੇ ਦਮ ਤੋੜਿਆ, ਜੋ ਕਿ ਲੁਧਿਆਣਾ ਨਾਲ ਸਬੰਧਿਤ ਹਨ। ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਜ਼ਿਲ੍ਹੇ ਭਰ ‘ਚੋਂ 17885 ਭਾਵ (93.27 ਫੀਸਦੀ) ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ‘ਚੋਂ 3,24,462 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਆਰ.ਟੀ.ਪੀ.ਸੀ.ਆਰ- 177423, ਐਂਟੀਜਨ 145831 ਅਤੇ ਟਰੂਨੈਟ 1208 ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19174 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 799 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2475 ਤੱਕ ਪਹੁੰਚ ਚੁੱਕੀ ਹੈ ਜਦਕਿ 289 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਅੰਕੜਿਆਂ ਮੁਤਾਬਕ ਜਗਰਾਓ ਤੋਂ 664 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 20 ਮਰੀਜ਼ਾਂ ਨੇ ਦਮ ਤੋੜਿਆ। ਇਸ ਦੇ ਨਾਲ ਹੀ ਰਾਏਕੋਟ ‘ਚ 391 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 12 ਲੋਕਾਂ ਦੀ ਮੌਤ ਹੋਈ। ਖੰਨਾ ‘ਚ 585 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 30 ਲੋਕਾਂ ਦੀ ਮੌਤ ਹੋਈ। ਸਮਰਾਲਾ ‘ਚ 292 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਤੇ 20 ਲੋਕਾਂ ਦੀ ਮੌਤ ਹੋਈ, ਪਾਇਲ ‘ਚ 303 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਤੇ 16 ਮਰੀਜ਼ਾਂ ਨੇ ਦਮ ਤੋੜਿਆ ਅਤੇ ਲੁਧਿਆਣਾ ਸ਼ਹਿਰ ਦੇ 16939 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕ 701 ਮਰੀਜ਼ਾਂ ਨੇ ਦਮ ਤੋੜਿਆ।