Traffic cops Covid ludhiana: ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਜਿਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ਹਿਰ ‘ਚ ਕੋਰੋਨਾ ਨੂੰ ਲੈ ਕੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ‘ਤੇ ਸ਼ਿੰਕਜਾ ਕੱਸਣ ਲਈ ਟ੍ਰੈਫਿਕ ਪੁਲਿਸ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ।ਪੁਲਿਸ ਨੇ ਸ਼ਹਿਰ ਦੇ ਭਾਰਤ ਨਗਰ ਚੌਂਕ ‘ਚ ਕੋਵਿਡ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚਲਾਈ ਗਈ ਇਸ ਮੁਹਿੰਮ ਤਹਿਤ ਇਕ ਵਿਸ਼ੇਸ਼ ਹੈਲਮੇਟ ‘ਕੋਰੋਨਾ’ ਬਣਾਇਆ ਗਿਆ, ਜਿਸ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਪਹਿਨਾ ਕੇ ਸਬਕ ਸਿਖਾਇਆ ਗਿਆ।
ਦੱਸ ਦੇਈਏ ਕਿ ਟ੍ਰੈਫਿਕ ਪੁਲਿਸ ਦੇ ਏ.ਸੀ.ਪੀ ਗੁਰਦੇਵ ਸਿੰਘ ਦੀ ਅਗਵਾਈ ‘ਚ ਪੁਲਿਸ ਨੇ ਇਹ ਨਵੀਂ ਮੁਹਿੰਮ ਚਲਾਈ ਗਈ। ਇਸ ਦੌਰਾਨ ਜੋ ਲੋਕਾਂ ਨਿਯਮਾਂ ਪ੍ਰਤੀ ਅਵੇਸਲਾਪਣ ਅਪਣਾ ਰਹੇ ਹਨ, ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਸਵੇਰ ਤੋਂ ਸ਼ਾਮ ਤੱਕ ਇਲਾਕੇ ‘ਚ ਗਸ਼ਤ ਕਰਦੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਕੰਟੇਨਮੈਂਟ ਜ਼ੋਨਾਂ ਇਲਾਕਿਆਂ ‘ਚ ਡਰੋਨ ਰਾਹੀਂ ਧਿਆਨ ਰੱਖਿਆ ਜਾ ਰਿਹਾ ਹੈ।