Unidentified scoundrels attacked house: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ‘ਚ ਉਸ ਸਮੇਂ ਵੱਡੀ ਘਟਨਾ ਵਾਪਰ ਗਈ, ਜਦੋਂ ਇੱਥੇ ਅਣਪਛਾਤੇ ਗੁੰਡਿਆਂ ਵੱਲੋਂ ਇਕ ਘਰ ‘ਤੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਕਰਨੈਲ ਨਗਰ ‘ਚ ਬੀਤੀ ਦੇਰ ਰਾਤ ਹਰਜਿੰਦਰ ਸਿੰਘ ਨਾਂ ਦੇ ਇਕ ਸਖਸ਼ ਦੇ ਘਰ ਵਾਪਰੀ ਹੈ, ਜਿੱਥੇ ਹਮਲੇ ਦੌਰਾਨ ਮਾਂ ਸਮੇਤ ਧੀ ਦਾ ਬਚਾਅ ਹੋ ਗਿਆ ਪਰ ਉਨ੍ਹਾਂ ਦਾ ਪੁੱਤਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਦੋ ਦਰਜਨ ਤੋਂ ਵੱਧ ਹਥਿਆਰਬੰਦ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਉੱਤੇ ਹਮਲਾ ਕੀਤਾ ਗਿਆ, ਜਿਨ੍ਹਾਂ ਕੋਲ ਤੇਜ਼ਧਾਰ ਤਲਵਾਰਾਂ, ਪੈਟਰੋਲ ਬੰਬ ਆਦਿ ਨਾਲ ਨਾਲ ਘਰ ਨੂੰ ਅੱਗ ਲਾਉਣ ਦੀ ਕੋਸ਼ਿਸ ਕੀਤੀ ਪਰ ਮੁਹੱਲਾ ਵਾਸੀਆਂ ਦੀ ਮਦਦ ਨਾਲ ਉਨ੍ਹਾਂ ਦੀ ਜਾਨ ਬਚ ਗਈ।
![Unidentified scoundrels attacked house](https://dailypost.in/wp-content/uploads/2020/10/fr2.jpg)
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਕਿਸੇ ਪੁਰਾਣੀ ਰੰਜਿਸ਼ ਦੇ ਚੱਲਦਿਆ ਇਹ ਘਟਨਾ ਵਾਪਰੀ ਹੈ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਮੁਲਜ਼ਮਾਂ ‘ਚੋਂ ਕੁਝ ਦੀ ਪਹਿਚਾਣ ਪੁਲਿਸ ਵੱਲੋਂ ਕਰ ਲਈ ਗਈ ਹੈ।