violations of instructions of corona: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ਭਰ ‘ਚ ਫਿਰ ਤੋਂ ਕੋਰੋਨਾ ਨੇ ਰਫਤਾਰ ਫੜ ਲਈ ਹੈ, ਜਿਸ ਦੇ ਚੱਲਦਿਆਂ ਲੁਧਿਆਣਾ ‘ਚ ਵੀ ਪਿਛਲੇ 2 ਦਿਨਾਂ ਤੋਂ ਲਗਾਤਾਰ ਕੋਰੋਨਾ ਮਾਮਲਿਆਂ ‘ਚ ਇਜਾਫਾ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾਵਾਇਰਸ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਲੁਧਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਖਾਸ ਕਦਮ ਚੁੱਕੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾਵਾਇਰਸ ਦਾ ਪ੍ਰਸਾਰ ਰੋਕਣ ਲਈ ਹਰ ਇਕ ਨੂੰ ਮਾਸਕ ਪਾ ਕੇ ਘਰੋਂ ਬਾਹਰ ਨਿਕਲਣਾ ਹੋਵੇਗਾ। ਇੰਨਾ ਹੀ ਨਹੀਂ ਮਾਸਕ ਪਾਉਣਾ ਸਾਰਿਆਂ ਲਈ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਆਹ ਸਮਾਗਮਾਂ ਦੌਰਾਨ ਹੋਟਲ, ਪੈਲੇਸ ਆਦਿ ਥਾਵਾਂ ‘ਤੇ ਘੱਟ ਤੋਂ ਘੱਟ ਇਕੱਠ ਕਰਨਾ ਹੋਵੇਗਾ। ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਸਾਰਿਆਂ ਲਈ ਲਾਜ਼ਮੀ ਕਰ ਦਿੱਤਾ ਗਿਆ ਹੈ। ਪਰ ਜੇਕਰ ਕੋਈ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੋਇਆ ਫੜਿਆ ਗਿਆ ਤਾਂ ਉਨ੍ਹਾਂ ‘ਤੇ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ ਜਾਂ ਫਿਰ ਚਲਾਨ ਕੀਤੇ ਜਾਣਗੇ।ਇਸ ਸਬੰਧੀ ਲੁਧਿਆਣਾ ਦੇ ਅਧਿਕਾਰਤ ਪੁਲਿਸ ਕਮਿਸ਼ਨਰ ਫੇਸਬੁੱਕ ਪੇਜ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਦੱਸ ਦੇਈਏ ਕਿ ਜ਼ਿਲ੍ਹੇ ‘ਚ ਲਗਾਤਾਰ ਦੂਜੇ ਦਿਨ ਭਾਵ ਸੋਮਵਾਰ ਨੂੰ 5 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 47 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਹਤ ਅਧਿਕਾਰੀ ਮੁਤਾਬਕ ਇਨ੍ਹਾਂ ਮਰੀਜ਼ਾਂ ‘ਚ 37 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜਦਕਿ 10 ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਨ੍ਹਾਂ ਪਾਜ਼ੀਟਿਵ ਮਿਲੇ ਮਰੀਜ਼ਾਂ ‘ਚ ਵੱਖ-ਵੱਖ ਸਕੂਲਾਂ ਦੇ 5 ਵਿਦਿਆਰਥੀ ਅਤੇ 2 ਅਧਿਆਪਕ ਵੀ ਸ਼ਾਮਿਲ ਹਨ।
ਇਹ ਵੀ ਦੇਖੋ–