weapons banned in mansa: ਮਾਨਸਾ, 05 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲਾਇਸੰਸੀ ਅਸਲਾ ਜਾਂ ਹਥਿਆਰ ਚੁੱਕਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਖੇਤੀਬਾੜੀ ਸਬੰਧੀ ਪਾਰਲੀਮੈਂਟ ਵੱਲੋਂ ਪਾਸ ਕੀਤੇ ਗਏ ਤਿੰਨ ਬਿਲਾਂ ਦੇ ਸਬੰਧ ਵਿੱਚ 5 ਨਵੰਬਰ 2020 ਨੂੰ ਰੇਲਾਂ/ਸੜਕਾਂ ਆਦਿ ਨੂੰ ਰੋਕ ਕੇ ਮੁਕੰਮਲ ਚੱਕਾ ਜਾਮ ਕੀਤਾ ਜਾਣਾ ਹੈ।
ਇਸ ਸਬੰਧੀ ਮਜ਼ਦੂਰ, ਵਿਦਿਆਰਥੀ, ਸਮਾਜ ਸੇਵੀ ਅਤੇ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਬੰਦ ਸਬੰਧੀ ਸਮਰਥਨ ਦਿੱਤਾ ਗਿਆ ਹੈ। ਇਸ ਲਈ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਨਸਾ ਵਿੱਚ ਲਾਇਸੰਸੀ ਅਸਲਾ ਜਾਂ ਹਥਿਆਰ ਨੂੰ ਚੁੱਕਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 5 ਨਵੰਬਰ 2020 ਲਈ ਲਾਗੂ ਰਹੇਗਾ।