weapons social media ludhiana police warning: ਲੁਧਿਆਣਾ (ਤਰਸੇਮ ਭਾਰਦਵਾਜ)-ਹਥਿਆਰਾਂ ਦੇ ਨਾਲ ਖੁਦ ਦੀ ਫੋਟੋ ਅਤੇ ਵੀਡੀਓ ਸ਼ੋਸ਼ਲ ਮੀਡੀਆ ‘ਤੇ ਅਪਲੋਡ ਕਰਨ ਵਾਲੇ ਲੋਕਾਂ ਖਿਲਾਫ ਹੁਣ ਲੁਧਿਆਣਾ ਪੁਲਿਸ ਸਖਤੀ ਨਾਲ ਪੇਸ਼ ਆਵੇਗੀ। ਮਿਲੀ ਜਾਣਕਾਰੀ ਮੁਤਾਬਕ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਨਾਲ ਪੋਜ਼ ਦਿੰਦਾ ਹੋਇਆ ਫੋਟੋ ਜਾਂ ਵੀਡੀਓ ਅਪਲੋਡ ਕਰਦਾ ਹੈ ਤਾਂ ਪੁਲਿਸ ਵੱਲੋਂ ਉਸ ਦਾ ਅਸਲਾ ਲਾਇਸੈਂਸ ਰੱਦ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫਾਇਰਿੰਗ ਕਰਦਾ ਹੈ ਤਾਂ ਉਸ ਖਿਲਾਫ ਆਰਮਜ਼ ਐਕਟ ਤਹਿਤ ਵੀ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ। ਪੁਲਿਸ ਵੱਲੋਂ ਸਪੱਸ਼ਟ ਸ਼ਬਦਾਂ ‘ਚ ਕਿਹਾ ਗਿਆ ਹੈ ਕਿ ਹਥਿਆਰ ਲਾਇਸੈਂਸ ਸੁਰੱਖਿਆ ਲਈ ਜਾਰੀ ਕੀਤੇ ਗਏ ਹਨ ਨਾ ਕਿ ਉਕਸਾਉਣ ਲਈ ਜਾਰੀ ਕੀਤੇ ਗਏ ਹਨ।
ਇਹ ਵੀ ਦੇਖੋ–