weather forecast clouds coldwave increase: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ 2 ਦਿਨਾਂ ਬਾਅਦ ਫਿਰ ਬੱਦਲ ਛਾ ਗਏ ਹਨ। ਅੱਜ ਭਾਵ ਐਤਵਾਰ ਸਵੇਰਸਾਰ ਹੀ ਬੱਦਲਾਂ ਨੇ ਸ਼ਹਿਰ ਨੂੰ ਆਪਣੀ ਗ੍ਰਿਫਤ ‘ਚ ਲੈ ਲਿਆ ਹੈ। ਸਵੇਰੇ ਸਾਢੇ 9 ਵਜੇ ਤੱਕ ਧੁੱਪ ਨਹੀਂ ਨਿਕਲੀ ਜਦਕਿ ਇਸ ਦੌਰਾਨ ਤੇਜ਼ ਹਵਾਵਾਂ ਚੱਲ ਰਹੀਆਂ ਸੀ। ਸਵੇਰੇਸਾਰ ਤਾਪਮਾਨ 9 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਐਤਵਾਰ ਨੂੰ ਪੂਰਾ ਦਿਨ ਬੱਦਲ ਛਾਏ ਰਹਿਣਗੇ। ਕੁਝ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 2 ਦਿਨਾਂ ਦੌਰਾਨ ਸ਼ਹਿਰ ‘ਚ ਸ਼ੀਤਲਹਿਰ ਦਾ ਪ੍ਰਕੋਪ ਵੱਧ ਸਕਦਾ ਹੈ।
ਪੀ.ਏ.ਯੂ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਤੋਂ ਲਗਾਤਾਰ ਲੋ ਪ੍ਰੈਸ਼ਰ ਏਰੀਆ ਬਣਿਆ ਰਿਹਾ ਸੀ। ਸ਼ਨੀਵਾਰ ਨੂੰ ਡਬਲ ਲੋ ਪ੍ਰੈਸ਼ਰ ਏਰੀਆ ਬਣਿਆ, ਜਿਸ ਕਾਰਨ ਬਾਰਿਸ਼ ਹੋਈ। 10 ਜਨਵਰੀ ਤੋਂ ਬਾਅਦ ਵੀ ਬੱਦਲ ਛਾਏ ਰਹਿਣਗੇ ਅਤੇ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੇਗੀ। 7 ਜਨਵਰੀ ਤੋਂ ਮੌਸਮ ਸਾਫ ਹੋਵੇਗਾ ਅਤੇ ਫਿਰ ਤੋਂ ਰਾਤ ਦਾ ਤਾਪਮਾਨ ਘੱਟ ਹੋ ਜਾਵੇਗਾ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਦੇ ਚੱਲਦੇ ਠੰਡ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਠੰਡ ਵੱਧਣ ਦੇ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਦੇਖੋ–