weather forecast punjab chandigarh: ਪਲ-ਪਲ ਮੌਸਮ ਦੇ ਬਦਲਦੇ ਮਿਜਾਜ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਕ ਵਾਰ ਫਿਰ ਮਾਨਸੂਨ ਨੇ ਵਾਪਸੀ ਕੀਤੀ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੀਰਵਾਰ ਨੂੰ ਖੂਬ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਅੱਜ ਭਾਵ ਸ਼ੁੱਕਰਵਾਰ ਨੂੰ ਵੀ ਕਈ ਥਾਵਾਂ ‘ਤੇ ਬੱਦਲ ਛਾਏ ਹੋਏ ਹਨ ਜਦਕਿ ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ‘ਚ ਧੁੱਪ ਵੀ ਨਿਕਲੀ ਹੋਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ਦੌਰਾਨ 72 ਐੱਮ.ਐੱਮ ਬਾਰਿਸ਼ ਦਰਜ ਕੀਤੀ ਗਈ ਅਤੇ ਏਅਰਪੋਰਟ ਇਲਾਕੇ ‘ਚ 64.6 ਐੱਮ.ਐੱਮ ਬਾਰਿਸ਼ ਹੋਈ।
ਦੱਸਣਯੋਗ ਹੈ ਕਿ ਇਹ ਬਾਰਿਸ਼ ਪੂਰੇ ਉੱਤਰੀ ਖੇਤਰ ‘ਚ ਹੋਈ। ਦਿੱਲੀ, ਕਰਨਾਲ ਅਤੇ ਅੰਬਾਲਾ ‘ਚ ਜਿੱਥੇ 100 ਐੱਮ.ਐੱਮ ਬਾਰਿਸ਼ ਹੋਈ। ਇਸ ਦੇ ਨਾਲ ਹੀ ਪੰਜਾਬ ਦੇ ਲੁਧਿਆਣਾ ‘ਚ ਸਭ ਤੋਂ ਜ਼ਿਆਦਾ 95 ਐੱਮ.ਐੱਮ ਬਾਰਿਸ਼ ਹੋਈ ਅਤੇ ਅੰਮ੍ਰਿਤਸਰ ‘ਚ 93 ਐੱਮ.ਐੱਮ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਹੈ ਕਿ ਅੱਜ ਭਾਵ ਸ਼ੁੱਕਰਵਾਰ ਨੂੰ ਵੀ ਚੰਡੀਗੜ੍ਹ , ਪੰਜਾਬ-ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।
ਦੂਜੇ ਪਾਸੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਰਿਸ਼ ਦੇ ਕਾਰਨ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ‘ਚ ਅੱਜ ਭਾਵ ਸ਼ੁੱਕਰਵਾਰ ਸਵੇਰੇ ਸਾਢੇ ਅੱਠ ਵਜੇ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਸਾਧਾਰਨ ਤਾਪਮਾਨ ਤੋਂ 3 ਡਿਗਰੀ ਸੈਲਸੀਅਸ ਘੱਟ ਸੀ। ਇਸ ਦੇ ਨਾਲ ਘੱਟੋ-ਘੱਟ ਤਾਪਮਾਨ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਸਾਧਾਰਨ ਤੋਂ ਇਕ ਡਿਗਰੀ ਸੈਲਸੀਅਸ ਘੱਟ ਹੈ ਫਿਲਹਾਲ ਧੁੱਪ ਨਿਕਲੀ ਹੈ ਫਿਲਹਾਲ ਮੌਸਮ ਪਲ ਪਲ ਮਿਜ਼ਾਜ ਬਦਲ ਰਿਹਾ ਹੈ।