weather forecast temperature down morning: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਅੱਜ ਭਾਵ ਵੀਰਵਾਰ ਸਵੇਰਸਾਰ ਕੜਾਕੇ ਦੀ ਠੰਡ ਰਹੀ ਅਤੇ ਸਵੇਰੇ 9 ਵਜੇ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਰਹੀਆਂ ਸੀ। ਹਵਾਵਾਂ ਦੀ ਰਫਤਾਰ ਲਗਭਗ 6 ਤੋਂ 8 ਕਿਲੋਮੀਟਰ ਪ੍ਰਤੀ ਘੰਟਾ ਰਹੀ, ਜਿਸ ਕਾਰਨ ਹੱਡ ਚੀਰਵੀਂ ਠੰਡ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ। ਇਸ ਦੇ ਨਾਲ ਸੰਘਣੀ ਧੁੰਦ ਵੀ ਪਈ। ਪੀ.ਏ.ਯੂ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਨਵਾਂ ਸਾਲ ਕੋਹਰੇ ਅਤੇ ਕੜਾਕੇ ਦੀ ਠੰਡ ‘ਚ ਮਨਾਇਆ ਜਾਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਬੁੱਧਵਾਰ ਨੂੰ ਪੰਜਾਬ ‘ਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 1 ਡਿਗਰੀ ਤੋਂ ਹੇਠਾ ਤੱਕ ਆ ਚੁੱਕਿਆ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ‘ਚੋਂ ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਸਾਧਾਰਨ ਤੋਂ ਇਕ ਡਿਗਰੀ ਘੱਟ ਰਿਹਾ ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਇੱਥੇ 14 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜੋ ਕਿ ਸਾਧਾਰਨ ਤੋਂ 5 ਡਿਗਰੀ ਘੱਟ ਸੀ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ 2-3 ਜਨਵਰੀ ਨੂੰ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ। 31 ਦਸੰਬਰ ਤੋਂ 2 ਜਨਵਰੀ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 3 ਅਤੇ 4 ਜਨਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਦੇਖੋ–