weekend lockdown fruits vegetables hawkers: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਵੀਕੈਂਡ ਲਾਕਡਾਊਨ ਦੌਰਾਨ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਲਾਉਣ ਵਾਲੀਆਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਫਲ ਅਤੇ ਸਬਜ਼ੀਆਂ ਵੀ ਜਰੂਰੀ ਚੀਜ਼ਾਂ ਵਾਲੀਆਂ ਸੂਚੀ ‘ਚ ਆਉਂਦੇ ਹਨ। ਇਸ ਲਈ ਹੁਣ ਲੁਧਿਆਣਾ ਸ਼ਹਿਰ ‘ਚ ਵੀਕੈਂਡ ਲਾਕਡਾਊਨ ਦੌਰਾਨ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਲੱਗ ਸਕਣਗੀਆਂ। ਦੱਸ ਦੇਈਏ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਬੁੱਧਵਾਰ ਨੂੰ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ੍ਰੰਟ ਲਾਈਨ ‘ਤੇ ਕੰਮ ਕਰ ਰਹੇ ਕੋਰੋਨਾ ਯੋਧਿਆਂ ਨਾਲ ਸਹਿਯੋਗ ਕਰਨ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ। ਇਸ ਦੇ ਨਾਲ ਬਿਨ੍ਹਾਂ ਮਤਲਬ ਦੀਆਂ ਅਫਵਾਹਾਂ ਤੋਂ ਵੀ ਬਚਣ। ਜੇਕਰ ਉਨ੍ਹਾਂ ਨੂੰ ਅਜਿਹੀ ਕਿਸੇ ਅਫਵਾਹ ਬਾਰੇ ਪਤਾ ਲੱਗਦਾ ਹੈ ਤਾਂ ਤਰੁੰਤ ਇਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦਿਉ।
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹਰ ਹਫਤੇ ਬੁੱਧਵਾਰ ਸ਼ਾਮ ਨੂੰ ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਕੋਰੋਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਜ਼ਿਲ੍ਹੇ ਭਰ ‘ਚ ਹੁਣ ਤੱਕ 11,160 ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 444 ਲੋਕ ਦਮ ਤੋੜ ਚੁੱਕੇ ਹਨ ਅਤੇ 2108 ਸਰਗਰਮ ਮਾਮਲੇ ਹਨ । ਜ਼ਿਲ੍ਹੇ ਭਰ ‘ਚੋਂ 8608 ਲੋਕਾਂ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਭਰ ‘ਚੋਂ ਹੁਣ ਤੱਕ 77.13 ਫੀਸਦੀ ਮਰੀਜ਼ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਹੋ ਚੁੱਕੇ ਹਨ। ਸ਼ਹਿਰ ‘ਚੋਂ ਹੁਣ ਤੱਕ 1,25,120 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 1,23,807 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ ਅਤੇ 1,12,056 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਅਤੇ 1313 ਸੈਂਪਲਾਂ ਦੀ ਰਿਪੋਰਟ ਹਾਲੇ ਵੀ ਪੈਡਿੰਗ ਹੈ।