wind up increased chill: ਲੁਧਿਆਣਾ (ਤਰਸੇਮ ਭਾਰਦਵਾਜ)- ਮੌਸਮ ‘ਚ ਕਾਫੀ ਬਦਲਾਅ ਆ ਗਿਆ ਹੈ ਅਤੇ ਸਰਦ ਰੁੱਤ ਨੇ ਵੀ ਦਸਤਕ ਦੇ ਦਿੱਤੀ ਹੈ। ਇਸ ਸਮੇਂ ਸਵੇਰ ਅਤੇ ਸ਼ਾਮ ਨੂੰ ਹੁਣ ਹਲਕੀ ਠੰਡ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਗਿਆਨਿਕਾਂ ਦੀ ਗੱਲ ਕਰੀਏ ਤਾਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਤੋਂ ਬਾਅਦ ਠੰਡ ਹੋਰ ਜ਼ੋਰ ਫੜੇਗੀ। ਸਵੇਰ ਸਮੇਂ ਹਵਾ ਦੇ ਕਾਰਨ ਠੰਡ ਦਾ ਅਹਿਸਾਸ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਪਿਛਲੇ 3 ਦਿਨਾਂ ਤੋਂ ਸਵੇਰ ਸਮੇਂ ਰੋਜ਼ਾਨਾ ਦੋ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉੱਤਰ-ਪੱਛਮ ਹਵਾਵਾਂ ਚੱਲ ਰਹੀਆਂ ਹਨ। ਅੱਜ ਭਾਵ ਮੰਗਲਵਾਰ ਸਵੇਰ 5 ਤੋਂ 7 ਵਜੇ ਦੌਰਾਨ ਹਵਾਵਾਂ ਚੱਲ ਰਹੀਆਂ ਸੀ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਸੀ, ਜਿਸ ਕਾਰਨ ਸੈਰ ਕਰਨ ਵਾਲਿਆਂ ਅਤੇ ਰਾਹਗੀਰਾਂ ਨੂੰ ਹਲਕੀ ਠੰਡ ਮਹਿਸੂਸ ਹੋ ਰਹੀ ਸੀ ਹਾਲਾਂਕਿ 8 ਵਜੇ ਧੁੱਪ ਤੇਜ਼ ਹੋਣ ਕਾਰਨ ਤਾਪਮਾਨ ਚੜ੍ਹਿਆ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ।
ਪੀ.ਏ.ਯੂ ਮੌਸਮ ਵਿਗਿਆਨਿਕਾਂ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ 2 ਦਿਨਾਂ ਤੱਕ ਮੌਸਮ ਸਾਫ ਰਹੇਗਾ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਦੌਰਾਨ ਠੰਡ ਆਪਣਾ ਅਸਰ ਦਿਖਾ ਸਕਦੀ ਹੈ।