workers protest mini secretariat demands: ਲੁਧਿਆਣਾ (ਤਰਸੇਮ ਭਾਰਦਵਾਜ)- ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰ ਸਮੇਤ ਵੱਖ-ਵੱਖ ਯੂਨੀਅਨਾਂ ਦੇ ਮੈਂਬਰ ਵੱਲੋਂ ਅੱਜ ਡੀ.ਸੀ ਦਫਤਰ ਦਾ ਘਿਰਾਓ ਕਰਨ ਪਹੁੰਚੇ। ਇਸ ਦੌਰਾਨ ਪੁਲਿਸ ਵੱਲੋਂ ਬੈਰੀਕੇਡਿੰਗ ਲਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਵਰਕਰਾਂ ਅੱਗੇ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ, ਇਸ ਦੌਰਾਨ ਵਿਵਾਦ ਵੱਧ ਗਿਆ ਕਿ ਵਰਕਰਾਂ ਅਤੇ ਪੁਲਿਸ ਵਿਚਾਲੇ ਤਿੱਖੀਆਂ ਝੜਪਾਂ ਵੀ ਹੋਈਆਂ। ਇੰਨਾ ਹੀ ਨਹੀਂ ਇਸ ਦੌਰਾਨ ਕਈ ਵਰਕਰਾਂ ਦੀਆਂ ਪੱਗਾਂ ਤੱਕ ਵੀ ਲਹਿ ਗਈਆਂ ਅਤੇ ਕਈ ਵਰਕਰ ਜ਼ਖਮੀ ਹੋ ਗਏ। ਪੁਲਿਸ ਅਤੇ ਵਰਕਰਾਂ ਵਿਚਾਲੇ ਹੋਈਆਂ ਧੱਕਾਮੁੱਕੀ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਮੈਂਬਰ ਅੱਜ ਸਮੁੱਚੇ ਸੂਬੇ ਭਰ ‘ਚ ‘ਜੇਲ੍ਹ ਭਰੋ ਅੰਦੋਲਨ’ ਲਈ ਉਤਰੇ।
ਇਸ ਦੌਰਾਨ ਆਗਣਵਾੜੀ ਵਰਕਰ ਯੂਨੀਅਨ ਸੁਭਾਸ਼ ਰਾਣੀ ਨੇ ਕਿਹਾ ਹੈ ਕਿ ਯੂ.ਪੀ ਦੇ ਬਦਯੂੰ ‘ਚ ਆਗਣਵਾੜੀ ਵਰਕਰ ਦੇ ਨਾਲ ਗੈਂਗਰੇਪ ਦੀ ਘਟਨਾ ਕਾਫੀ ਨਿੰਦਣਯੋਗ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਯੂ.ਪੀ ‘ਚ ਭਾਜਪਾ ਦੀ ਸਰਕਾਰ ਔਰਤਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ‘ਚ ਨਾਕਾਮਯਾਬ ਹੈ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੀ ਜੰਮ ਕੇ ਨਿੰਦਿਆ ਵੀ ਕੀਤੀ। ਦੂਜੇ ਪਾਸੇ ਆਗਣਵਾੜੀ ਪ੍ਰਧਾਨ ਨੇ ਕਿਸਾਨਾਂ ਦੀ ਵੀ ਹਮਾਇਤ ਕੀਤੀ ਅਤੇ ਮੋਦੀ ਸਰਕਾਰ ਨੂੰ ਲਾਹਨਤਾਂ ਪਾਈਆਂ।
ਦੂਜੇ ਪਾਸੇ ਕਾਮਰੇਡ ਤਰਸੇਮ ਜੋਧਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਆਪਣੇ ਬਿਲ ਪਾਸ ਕਰ ਕਿਸਾਨਾਂ ਤੋਂ ਇਲਾਵਾ ਆਮ ਲੋਕਾਂ ਨੂੰ ਪਰੇਸ਼ਾਨ ਕਰਨ ‘ਚ ਜੁੱਟੀ ਹੈ।
ਇਹ ਵੀ ਦੇਖੋ–