young boy suicide ludhiana: ਲੁਧਿਆਣਾ ‘ਚ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤਾਂ ‘ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਹ ਨੌਜਵਾਨ ਇੱਥੋਂ ਦਾ ਥਾਣਾ ਡਾਬਾ ਦੇ ਨੇੜਲੇ ਇਲਾਕੇ ਲੁਹਾਰਾ ਦਾ ਰਹਿਣ ਵਾਲਾ ਸੀ, ਜੋ ਕਿ ਟਾਇਰਾਂ ਦਾ ਕੰਮ ਕਰਦਾ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੰਮ ਮੰਦਾ ਚੱਲਣ ਕਾਰਨ ਨੌਜਵਾਨ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਬੀਤੀ ਰਾਤ ਨੌਜਵਾਨ ਨੇ ਆਪਣੇ ਘਰ ‘ਚ ਫਾਹਾ ਲੈ ਕੇ ਆਪਣੇ ਜ਼ਿੰਦਗੀ ਦੀ ਕਹਾਣੀ ਖਤਮ ਕਰ ਲਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜ਼ਾਇਜਾ ਲਿਆ।
ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਐੱਸ.ਐੱਚ.ਓ ਪਵਿੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿੰਸ ਪੁੱਤਰ ਬਲਵੰਤ ਸਿੰਘ ਦੇ ਰੂਪ ‘ਚ ਹੋਈ ਫਿਲਹਾਲ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।