young girl suicide burn national highway: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਜਵਾਨ ਕੁੜੀ ਨੇ ਨੈਸ਼ਨਲ ਹਾਈਵੇਅ ਦੇ ਪੁਲ ‘ਤੇ ਖੌਫਨਾਕ ਕਦਮ ਚੁੱਕ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਇੱਥੇ ਪਿੰਡ ਬੀਜਾ ਦੇ ਨੇੜੇ ਨੈਸ਼ਨਲ ਹਾਈਵੇਅ ‘ਤੇ ਵਾਪਰੀ, ਜਿੱਥੇ ਪੁੱਲ ਦੇ ਉਪਰ ਜਵਾਨ ਕੁੜੀ ਨੇ ਖੁਦ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਈ। ਕੁੜੀ ਦੀ ਲਾਸ਼ ਪੂਰੀ ਤਰ੍ਹਾਂ ਨਾਲ ਸੜੀ ਹੋਈ ਬਰਾਮਦ ਹੋਈ ਹੈ। ਮ੍ਰਿਤਕ ਲੜਕੀ 31 ਸਾਲਾਂ ਮਨਪ੍ਰੀਤ ਕੌਰ ਦੇ ਨਾਂ ਨਾਲ ਪਛਾਣ ਹੋਈ ਹੈ, ਜੋ ਕਿ ਦੋਰਾਹਾ ਦੀ ਰਹਿਣ ਵਾਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।
ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਅੱਜ ਸਵੇਰ 7 ਵਜੇ ਮਨਪ੍ਰੀਤ ਕੰਮ ਦੀ ਭਾਲ ‘ਚ ਨਿਕਲੀ ਸੀ। ਘਰ ‘ਚ ਵੀ ਅਜਿਹੀ ਕੋਈ ਗੱਲ ਨਹੀਂ ਹੋਈ, ਜਿਸ ਕਾਰਨ ਉਹ ਅਜਿਹਾ ਕਦਮ ਚੁੱਕ ਲਵੇਗੀ।
ਡੀ.ਐੱਸ.ਪੀ ਖੰਨਾ ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਓਵਰਪਾਸ ਦੇ ਕੋਲ ਇਕ ਲੜਕੀ ਦੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਪਰ ਲੜਕੀ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਖ ਵੱਖ ਤਰੀਕਿਆਂ ਨਾਲ ਹਰ ਪਹਿਲੂ ਤੋਂ ਛਾਣ-ਬੀਣ ਕਰ ਰਹੀ ਹੈ।
ਇਹ ਵੀ ਦੇਖੋ–