youth commit suicide ਲੁਧਿਆਣਾ, (ਤਰਸੇਮ ਭਾਰਦਵਾਜ)-ਕੋਰੋਨਾ ਮਹਾਂਮਾਰੀ ਦੌਰਾਨ ਚੱਲ ਰਹੇ ਲਾਕਡਾਊਨ ਦੇ ਕੰਮਕਾਜ ਠੱਪ ਹੋਣ ਤੋਂ ਦੁਖੀ ਇੱਕ ਨੌਜਵਾਨ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।ਉਕਤ ਨੌਜਵਾਨ ਨੇ ਪੱਖੇ ਨਾਲ ਫਾਹ ਲਾ ਕੇ ਖੁਦਕੁਸ਼ੀ ਕਰ ਲਈ ਹੈ।
ਜਾਣਕਾਰੀ ਮੁਤਾਬਕ ਸਵੇਰ ਜਦੋਂ ਉਕਤ ਨੌਜਵਾਨ ਦਾ ਭਰਾ ਉਸ ਉਠਾਉਣ ਲਈ ਕਮਰੇ ‘ਚ ਗਿਆ ਤਾਂ ਘਟਨਾ ਦਾ ਪਤਾ ਲੱਗਾ।ਇਸਦੇ ਬਾਅਦ ਉਸਨੇ ਥਾਣਾ ਟਿੱਬਾ ਦੀ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ।ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੋਸਟਮਾਰਟਮ ਦੇ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਭਰਾਵਾਂ ਨਾਲ ਵੇਸਟ ਮਟੀਰੀਅਲ ਖਰੀਦਣ ਦਾ ਕੰਮ ਕਰਦਾ ਹੈ, ਜੋ ਕਿ ਬਹੁਤ ਵਧੀਆ ਚਲ ਰਿਹਾ ਸੀ।ਕੋਰੋਨਾ ਕਾਲ ‘ਚ ਉਸਦਾ ਕੰਮ ਠੱਪ ਹੋ ਚੁੱਕਾ ਸੀ, ਜਿਸ ਦੇ ਚਲਦਿਆਂ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।ਬੀਤੀ ਰਾਤ ਉਕਤ ਨੌਜਵਾਨ ਨੇ ਪੱਖੇ ਨਾਲ ਫਾਹ ਲੈ ਕੇ ਖੁਦਕੁਸ਼ੀ ਕੀਤੀ ਹੈ।ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਇਆ ਤਾਂ ਉਸਦਾ ਭਰਾ ਉਸ ਨੂੰ ਬਲਾਉਣ ਉਸਦੇ ਕਮਰੇ ‘ਚ ਗਿਆ, ਕਮਰੇ ‘ਚ ਆਪਣੇ ਭਰਾ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖ ਉਸ ਨੇ ਇਸਦੀ ਜਾਣਕਾਰੀ ਪੁਲਸ ਨੂੰ ਦਿੱਤੀ।ਪੁਲਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।ਜਾਣਕਾਰੀ ਮੁਤਾਬਕ ਘਟਨਾ ਸਥਾਨ ਤੋਂ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ।ਉਸ ਨੇ ਲਿਖਿਆ ਕਿ ਉਹ ਆਪਣੀ ਮੌਤ ਦਾ ਖੁਦ ਜਿੰਮੇਵਾਰ ਹੈ।ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਲਾਸ਼ ਦਾ ਪੋਸਟਮਾਰਟਮ ਦੇ ਬਾਅਦ ਪਰਿਵਾਰਕਾਂ ਮੈਂਬਰਾਂ ਨੂੰ ਸੌਂਪ ਦਿੱਤਾ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸ਼ਿਵ ਚੰਦਰ ਸ਼ਾਹ ਨਿਊ ਸ਼ਕਤੀ ਨਿਵਾਸੀ ਵਜੋਂ ਹੋਈ ਹੈ।