youth dies strangled plastic doors: ਲੁਧਿਆਣਾ (ਤਰਸੇਮ ਭਾਰਦਵਾਜ)- ਜਾਨਲੇਵਾ ਪਲਾਸਟਿਕ ਡੋਰ ਦੀ ਵਿਕਰੀ ਰੋਕਣ ਦੇ ਲਈ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਲ਼ੱਖ ਚਿਤਾਵਨੀਆਂ ਅਤੇ ਦਾਅਵੇ ਉਦੋਂ ਖੋਖਲੇ ਸਾਬਿਤ ਹੋ ਗਏ, ਜਦੋਂ ਇਸ ਪਲਾਸਟਿਕ ਡੋਰ ਨੇ ਘਰ ਦਾ ਚਿਰਾਗ ਬੁਝਾ ਦਿੱਤਾ। ਦਰਅਸਲ ਮਾਮਲਾ ਸਮਰਾਲਾ ‘ਚ ਪਾਇਲ ਦੇ ਪਿੰਡ ਗੋਬਿੰਦਪੁਰਾ ਤੋਂ ਸਾਹਮਣੇ ਆਇਆ ਹੈ, ਜਿੱਥੋ ਦਾ 30 ਵਰ੍ਹਿਆਂ ਦਾ ਨੌਜਵਾਨ ਮੋਟਰਸਾਇਕਲ ‘ਤੇ ਜਾ ਰਿਹਾ ਸੀ ਪਰ ਅਚਾਨਕ ਚਾਈਨਾ ਡੋਰ ਉਸ ਦੇ ਗਲੇ ‘ਚ ਲਿਪਟ ਗਈ, ਜਿਸ ਕਾਰਨ ਗਰਦਨ ‘ਚ ਡੂੰਘਾ ਕੱਟ ਲੱਗ ਗਿਆ ਅਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੂਜਾ ਨੌਜਵਾਨ ਬਚ ਗਿਆ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਪਰ ਉਸ ਦੀ ਮੌਤ ਨਾਲ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਜਸਬੀਰ ਸਿੰਘ ਦੇ ਨਾਂ ਨਾਲ ਹੋਈ ਹੈ ਜੋ ਕਿ ਬਿਜਲੀ ਮੈਕੇਨਿਕ ਦਾ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਜਸਬੀਰ ਸਿੰਘ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ ਪਰ ਜਦੋਂ ਉਹ ਬੀਜਾ ਤੋਂ ਸਮਰਾਲਾ ਜਾਂਦੇ ਹੋਏ ਹਾਈਵੇਅ ‘ਤੇ ਪਹੁੰਚਿਆ ਤਾਂ ਉੱਥੇ ਅਚਾਨਕ ਬਾਈਕ ਦੇ ਅੱਗੇ ਚਾਈਨਾ ਡੋਰ ਆ ਗਈ ਅਤੇ ਇਹ ਹਾਦਸਾ ਵਾਪਰ ਗਿਆ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਜਸਬੀਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜੋ ਕਿ ਆਪਣੇ ਪਿੱਛੇ ਪਰਿਵਾਰ ‘ਚ ਪਤਨੀ, 3 ਸਾਲਾਂ ਧੀ ਸਮੇਤ ਮਾਤਾ-ਪਿਤਾ ਨੂੰ ਰੋਂਦੇ ਛੱਡ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲੇ ਦਰਜ ਕਰਕੇ ਜਾਂਚ ਕਰ ਰਹੀ ਹੈ।
ਇਹ ਵੀ ਦੇਖੋ–