youth fired pistol car: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਗਲਤ ਪਾਸਿਓ ਕਾਰ ਚਲਾ ਰਹੇ ਨੌਜਵਾਨ ਨੂੰ ਰੋਕਿਆ ਗਿਆ ਤਾਂ ਉਸ ਨੇ ਆਪਣੀ ਪਿਸਤੌਲ ਕੱਢ ਕੇ ਹਵਾਈ ਫਾਇਰ ਕਰਦਾ ਹੋਇਆ ਮੌਕੇ ‘ਤੇ ਫਰਾਰ ਹੋ ਗਿਆ। ਘਟਨਾ ਨੇ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਦਿੱਤੀ।
ਮੌਕੇ ‘ਤੇ ਮੌਜੂਦ ਉਮੇਸ਼ ਕੁਮਾਰ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ਭਰਾ ਧਰੁਵ ਨਾਲ ਕਾਰ ‘ਚ ਸਵਾਰ ਹੋ ਕੇ ਅਗਰਨਗਰ ਤੋਂ ਮਾਰਕੀਟ ਵਾਲੀ ਸਾਈਡ ਜਾ ਰਿਹਾ ਸੀ। ਇਸੇ ਦੌਰਾਨ ਆਈ.ਸੀ.ਆਈ.ਸੀ.ਆਈ ਬੈਂਕ ਦੇ ਕੋਲ ਅਕਸ਼ਿਤ ਮਲਹੋਤਰਾ ਗਲਤ ਪਾਸੇ ਤੋਂ ਕਾਰ ਲੈ ਕੇ ਆ ਰਿਹਾ ਸੀ। ਉਮੇਸ਼ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਕਾਰ ‘ਚੋਂ ਬਾਹਰ ਆ ਗਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਇੰਨਾ ਹੀ ਨਹੀਂ ਜਦੋਂ ਉਮੇਸ਼ ਨੇ ਉਸਨੂੰ ਗਾਲ੍ਹਾਂ ਕੱਢਣ ਤੋਂ ਮਨ੍ਹਾ ਕੀਤਾ ਤਾਂ ਮੁਲਜ਼ਮ ਨੇ ਆਪਣੀ ਡੱਬ ‘ਚੋਂ ਪਿਸਤੌਲ ਕੱਢੀ ਅਤੇ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਲਜ਼ਮ ਅਕਸ਼ਿਤ ਮਲਹੋਤਰਾ ਉਮੇਸ਼ ਅਤੇ ਧਰੁਵ ਨੂੰ ਗਾਲ੍ਹਾਂ ਕੱਢਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਉਮੇਸ਼ ਦੇ ਬਿਆਨਾਂ ‘ਤੇ ਅਕਸ਼ਿਤ ਮਲਹੋਤਰਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਦਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮ ਦੀ ਤਲਾਸ਼ ਕਰ ਰਹੀ ਹੈ।
ਇਹ ਵੀ ਦੇਖੋ–