ਮੋਗਾ: ਪਿੰਡ ਚੁੱਘਾ ਕਲਾਂ ਦੇ ਵੱਡੀ ਗਿਣਤੀ ਚ ਕਿਸਾਨਾਂ ਨੇ ਬਿਜਲੀ ਦਫਤਰ ਧਰਮਕੋਟ ਮੂਹਰੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦਾ ਪਿੱਟ ਸਿਆਪਾ ਕਰਦਿਆਂ ਕਿਹਾ ਕਿ ਹੁਣ ਜਦੋਂ ਕਿਸਾਨਾਂ ਦੀ ਝੋਨੇ ਦੀ ਫਸਲ ਐਨ ਪੱਕਣ ਦੇ ਕਿਨਾਰੇ ਹੈ ਤਾਂ ਬਿਜਲੀ ਵਿਭਾਗ ਵੱਲੋਂ ਬਿਜਲੀ ਦੀ ਸਪਲਾਈ ਬੰਦ ਕਰਨ ਕਾਰਨ ਕਿਸਾਨਾਂ ਦੀ ਪੱਕੀ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਭਰਾਵਾਂ ਵੱਲੋਂ ਲਗਾਤਾਰ ਪਾਵਰਕਾਮ ਅੱਗੇ ਧਰਨੇ ਲਗਾਏ ਜਾ ਰਹੇ ਹਨ। ਮੌਕੇ ‘ਤੇ ਬੋਲਦਿਆਂ ਸਾਬਕਾ ਖੇਤੀਬਾਡ਼ੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸਰਕਾਰ ਦੇ ਮੰਤਰੀਆਂ ਦੀ ਆਪਸੀ ਫੁੱਟ ਕਿਸਾਨਾਂ ‘ਤੇ ਭਾਰੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਆਖ਼ਰੀ ਪਾਣੀ ਝੋਨੇ ਲਈ ਬਹੁਤ ਜ਼ਰੂਰੀ ਸੀ ਇਸ ਪਾਣੀ ਦੇ ਨਾਲ ਹੀ ਕਣਕ ਦੀ ਬਿਜਾਈ ਹੋਣੀ ਸੀ ਪਰ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਦਾ ਜਿੱਥੇ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਉਥੇ ਦੂਸਰੇ ਪਾਸੇ ਕਿਸਾਨ ਆਪਣਾ ਝੋਨਾ ਵੇਚਣ ਲਈ ਮੰਡੀਆਂ ‘ਚ ਰੁਲਣ ਲਈ ਮਜਬੂਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਨਾ ਹੀ ਅਜੇ ਤਕ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਨਾ ਹੀ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਉਨਾ ਕਿਹਾ ਕਿ 31ਅਕਤੂਬਰ ਤਕ ਝੋਨੇ ਨੂੰ ਪਾਣੀ ਦੀ ਬਹੁਤ ਜ਼ਰੂਰਤ ਸੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਵੀਰ ਜਰਨੇਟਰ ਲਗਾ ਕੇ ਆਪਣੇ ਝੋਨੇ ਨੂੰ ਪਾਣੀ ਲਗਾ ਰਹੀ ਹੈ ਪਰ ਸਰਕਾਰ ਦੀ ਆਪਸੀ ਲੜਾਈ ਕਿਸਾਨਾਂ ਤੇ ਭਾਰੀ ਪੈ ਰਹੀ ਹੈ। ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਉਨ੍ਹਾਂ ਬਿਜਲੀ ਬੋਰਡ ਦੇ ਐਫਸੀ ਨਾਲ ਵੀ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਬਿਜਲੀ ਦੇ ਆਰਡਰ ਪਟਿਆਲਾ ਤੋਂ ਹੋਣੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਿੱਥੇ ਵਾਰਡਾਂ ਤੇ ਸੰਘਰਸ਼ ਕਰ ਰਹੇ ਹਨ ਉਥੇ ਹੁਣ ਪਾਵਰਕਾਮ ਗਰਿੱਡ ਦੇ ਅੱਗੇ ਬੈਠ ਕੇ ਆਪਣੇ ਝੋਨੇ ਪਾਣੀ ਲਗਾਉਣ ਬਿਜਲੀ ਦੀ ਮੰਗ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਕਿਸਾਨਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ। ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਜੇਕਰ ਹੁਣ ਝੋਨੇ ਨੂੰ ਪਾਣੀ ਲੱਗਦਾ ਹੈ ਤਾਂ ਇਸੇ ਨਾਲ ਹੀ ਕਣਕ ਦੀ ਬਿਜਾਈ ਹੋਵੇਗੀ ਜੇਕਰ ਪਾਣੀ ਨਹੀਂ ਲੱਗਦਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋ ਸਕਦੀ ਹੈ।
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਪਾਵਰਕਾਮ ਗਰਿੱਡ ਧਰਮਕੋਟ ਦੇ ਗੇਟ ਅੱਗੇ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਉਨਾ ਦੀ ਕੋਈ ਸਨਵਾਈ ਨਹੀ ਵੱਲੋਂ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਦਾ ਝੋਨਾ ਸੁੱਕਣਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਝੋਨੇ ਦੇ ਝਾੜ ਤੇ ਵੀ ਕਾਫੀ ਫਰਕ ਪਵੇਗਾ। ਔਰਤ ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਵੈਰੀ ਬਣੀ ਹੋਈ ਹੈ ਉਥੇ ਹੁਣ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਾਲ ਸ਼ਰ੍ਹੇਆਮ ਜ਼ਿਆਦਤੀਆਂ ਕਰ ਰਹੀ ਹੈ। ਉਕਤ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਇਥੋਂ ਤੱਕ ਕਿ ਕਿਸੇ ਲਈ ਵੀ ਬਿਜਲੀ ਅਧਿਕਾਰੀ ਨੇ ਆ ਕੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ ਇਕ ਸਿਰਫ ਐੱਸਡੀਓ ਇਹ ਕਹਿ ਕੇ ਚਲਾ ਗਿਆ ਕਿ ਪਟਿਆਲੇ ਤੋਂ ਕੱਟ ਲੱਗਦੇ ਹਨ ਜਦੋਂ ਸਰਕਾਰ ਦੀਆਂ ਹਦਾਇਤਾਂ ਹੋਣਗੀਆਂ ਉਦੋਂ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ਉਕਤ ਕਿਸਾਨਾਂ ਨੇ ਜਿੱਥੇ ਪਾਵਰਕਾਮ ਧਰਮਕੋਟ ਦੇ ਬਰੈਡ ਗਰਿੱਡ ਦਾ ਘਿਰਾਓ ਕੀਤਾ ਉੱਥੇ ਵੱਡੀ ਗਿਣਤੀ ਚ ਕਿਸਾਨਾਂ ਨੇ ਮੋਗਾ ਦੇ ਪਾਵਰਕਾਮ ਅੱਗੇ ਵੀ ਧਰਨਾ ਲਗਾ ਕੇ ਬਿਜਲੀ ਬੋਰਡ ਖ਼ਿਲਾਫ਼ ਆਪਣੀ ਭੜਾਸ ਕੱਢੀ ।