ludhiana young man murder : ਲੁਧਿਆਣਾ ਜ਼ਿਲੇ ‘ਚ ਉਸ ਸਮੇਂ ਸਨਸਨੀ ਫੈਲ ਗਈ।ਜਦੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਜਦੋਂ ਲੁਧਿਆਣਾ ਦੇ ਕੁੰਮਕਲਾਂ ਪਿੰਡ ਦਾ ਇੱਕ ਨੌਜਵਾਨ ਪਿੰਡ ‘ਚ ਇੱਕ ਨੌਜਵਾਨ ਦੀ ਪਹਿਲਾਂ ਮਾਰਕੁੱਟ ਕੀਤੀ ਫਿਰ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ।
ਉਕਤ ਦੋਸ਼ੀ ਘਟਨਾ ਤੋਂ ਫਰਾਰ ਦੱਸੇ ਜਾ ਰਹੇ ਹਨ।ਉੱਥੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦਾਰਾ ਸਿੰਘ ਦੀ ਲਾਸ਼ ਕਬਜ਼ੇ ‘ਚ ਲੈ ਕੇ ਸਿਵਿਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ।ਪੁਲਸ ਨੇ ਮ੍ਰਿਤਕ ਦੇ ਭਰਾ ਬਹਾਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ।
ਜਾਣਕਾਰੀ ਅਨੁਸਾਰ ਪੁਲਸ ਨੂੰ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਦੋਨੋਂ ਭਰਾ ਸਥਾਨਕ ਰਿਸ਼ਤੇਦਾਰਾਂ ਦੇ ਭੋਗ ‘ਤੇ ਗਏ ਸਨ।ਉੱਥੇ ਹੀ ਕੁਝ ਵਿਅਕਤੀ ਪੁਰਾਣੀ ਦੁਸ਼ਮਣੀ ਕਾਰਨ ਬਹਿਸਬਾਜੀ ਕਰਨੀ ਸ਼ੁਰੂ ਕਰ ਦਿੱਤੀ।ਫਿਰ ਗੱਲ ਮਾਰਕੁੱਟ ‘ਤੇ ਉਤਰ ਆਈ।ਮਾਰਕੁੱਟ ਦੌਰਾਨ ਉਕਤ ਦੋਸ਼ੀਆਂ ਨੇ ਦਾਰਾ ਸਿੰਘ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੂੰ ਅੰਜ਼ਾਮ ਦੇ ਕੇ ਦੋਸ਼ੀ ਉੱਥੋਂ ਫਰਾਰ ਹੋ ਗਏ।ਦੋਸ਼ੀਆਂ ਦੀ ਪਹਿਚਾਣ ਪਿੰਡ ਜਾਂਡਲਾ ਨਿਵਾਸੀ ਗੋਵਿੰਦਾ, ਸਾਗਰ, ਗੁਰਮੇਲ ਸਿੰਘ, ਬਲਜੀਤ ਸਿੰਘ ਅਤੇ ਹੋਰਾਂ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।