ਵੱਧ ਰਹੀ ਮਹਿੰਗਾਈ ਦੇ ਖਿਲ਼ਾਫ ਕਿਸਾਨਾਂ ਦੇ ਵਲੋਂ ਬਟਾਲਾ-ਜਲੰਧਰ ਨੈਸ਼ਨਲ ਹਾਈਵੇ ਉਤੇ ਟ੍ਰੈਫਿਕ ਰੋਕ ਕੇ ਸਰਕਾਰ ਦੇ ਖਿਲ਼ਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸਰਕਾਰ ਦੇ ਖਿਲ਼ਾਫ ਜਮਕੇ ਨਾਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਕੌਂਸਲਰ ਵੀ ਸ਼ਾਮਿਲ ਸਨ। ਕਿਸਾਨਾਂ ਦਾ ਕਹਿਣਾ ਸੀ, ਕਿ ਮਹਿੰਗਾਈ ਇਨੀ ਵੱਧ ਚੁਕੀ ਹੈ ਕਿ ਘਰ ਚਲਾਉਣਾ ਵੀ ਔਖਾ ਹੋ ਗਿਆ ਹੈ। ਪੈਟਰੋਲ-ਡੀਜ਼ਲ, ਰਸੋਈ ਗੈਸ ਸਿਲੰਡਰ ਅਤੇ ਘਰੇਲੂ ਰਾਸ਼ਨ ਦੀਆਂ ਕੀਮਤਾਂ ਆਸਮਾਨ ਛੂ ਰਹੀਆਂ ਹਨ।
ਸਰਕਾਰ ਦਾ ਮਹਿੰਗਾਈ ਤੇ ਕੋਈ ਕੰਟਰੋਲ ਨਹੀਂ ਹੈ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਪ੍ਰਦਰਸ਼ਨ ਕਰਨ ਪੈ ਰਿਹਾ ਹੈ। ਪ੍ਰਦਰਸ਼ਨ ਦੀ ਅਗੁਵਾਈ ਕਡ ਰਹੇ ਰੁਪਿੰਦਰ ਸਿੰਘ ਸ਼ਾਮਪੁਰਾ ਨੇ ਕਿਹਾ ਕਿ ਕਿਸਾਨਾਂ ਦੇ ਵਲੋਂ ਬਟਾਲਾ-ਜਲੰਧਰ ਨੈਸ਼ਨਲ ਹਾਈਵੇ ਤੇ ਸਕਰਾਰ ਦੇ ਖਿਲ਼ਾਫ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਸੀ, ਕਿ ਪੈਟਰੋਲ-ਡੀਜ਼ਲ, ਰਸੋਈ ਗੈਸ ਸਿਲੰਡਰ ਅਤੇ ਰਾਸ਼ਨ ਇਨ੍ਹਾਂ ਮਹਿੰਗਾ ਹੋ ਗਿਆ ਹੈ, ਕਿ ਘਰ ਚਲਾਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਗਰ ਇਦਾ ਮਹਿੰਗਾਈ ਵੱਧ ਦੀ ਰਹੀ ਤਾਂ ਆਣ ਵਾਲੇ ਸਮੇਂ ਵਿਚ ਪੰਜਾਬ ਸਮੇਤ ਦੇਸ਼ ਵਿਚ ਰਹਿਣਾ ਮੁਸ਼ਕਿਲ ਹੋ ਜਾਏਗਾ। ਉਨ੍ਹਾਂ ਨੇ ਕਿਹਾ ਕਿ ਇਸੇ ਕਰਕੇ ਅੱਜ ਨੌਜਵਾਨ ਆਪਣੀਆਂ ਜਮੀਨਾਂ ਗਿਰਵੀ ਰੱਖ ਕੇ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਲੋਕਾਂ ਨੂੰ ਏਕਜੁਟ ਹੋਣ ਦੀ ਜਰੂਰਤ ਹੈ, ਤਾਂ ਹੀ ਅਸੀਂ ਇਹ ਜੰਗ ਜਿੱਤ ਸਕਾਂਗੇ।