ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੁਲਤਾਨਪੁਰ ਲੋਧੀ ਹਲਕਾ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵੱਲੋਂ ਅੱਜ ਸਮਾਰਟ ਸਿਟੀ ਪ੍ਰੋਜੈਕਟ ਦੇ ਅਭਿਆਨ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਅਤੇ ਕੋਂਸਲ ਦੇ ਦਫਤਰ ਵਿਖੇ ਸੋਲਰ ਸਿਸਟਮ ਦਾ ਉਦਘਾਟਨ ਕਰ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਕਿਹਾ ਗਿਆ ਕਿ ਇਹ ਪ੍ਰੋਜੈਕਟ ਲੱਗਣ ਨਾਲ ਅਸੀਂ ਵੱਡੀ ਮਾਤਰਾ ਵਿੱਚ ਬਿਜਲੀ ਦੀ ਬਚਤ ਕਰ ਸਕਦੇ ਹਾਂ ਅਤੇ ਬਿਜਲੀ ਵਿਭਾਗ ਵੱਲੋਂ ਆਉਣ ਵਾਲੇ ਵੱਡੇ ਵੱਡੇ ਬਿੱਲਾਂ ਤੋਂ ਬਚਿਆ ਜਾ ਸਕਦਾ ਹੈ।
ਸੁਲਤਾਨਪੁਰ ਲੋਧੀ ਹਲਕੇ ਨੂੰ ਸਮਾਰਟ ਸਿਟੀ ਵਿੱਚ ਤਬਦੀਲ ਕਰਨ ਦੇ ਸੁਪਨੇ ਨੂੰ ਨੇਪਰੇ ਚਾੜਨ ਲਈ ਉਹਨਾਂ ਵੱਲੋਂ ਅਤੇ ਉਹਨਾਂ ਦੇ ਵਰਕਰਾਂ ਵੱਲੋਂ ਹਰ ਤਰ੍ਹਾਂ ਨਾਲ ਯੋਗਦਾਨ ਦਿੱਤਾ ਜਾ ਰਿਹਾ ਹੈ। ਇਸ ਵਿਸ਼ੇਸ਼ ਮੋਕੇ ਉਪਰੰਤ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਖਾਸ ਤੋਰ ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਰਗੇ ਛੋਟੇ ਸ਼ਹਿਰ ਨੂੰ ਇੱਕ ਸਮਾਰਟ ਸਿਟੀ ਦੇ ਰੂਪ ਵਿੱਚ ਬਦਲਣ ਲਈ ਕੈਪਟਨ ਸਾਹਿਬ ਵੱਲੋਂ ਵੱਡਾ ਯੋਗਦਾਨ ਦਿੱਤਾ ਗਿਆ ਹੈ। ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਲਗਭਗ 260 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਜਾਵੇਗਾ, ਇਸ ਤੋਂ ਇਲਾਵਾ ਬਾਬੇ ਨਾਨਕ ਦਾ ਪਿੰਡ ਬਣਾਉਣ ਲਈ ਜਮੀਨ ਵੀ ਅਕਵਾਇਰ ਕੀਤੀ ਜਾ ਚੁੱਕੀ ਹੈਹੈ ਅਤੇ ਕੁਝ ਕੁ ਸਮੇਂ ਵਿੱਚ ਇਸਨੂੰ ਤਿਆਰ ਵੀ ਕਰਵਾ ਦਿੱਤਾ ਜਾਵੇਗਾ।
ਦੂਜੇ ਪਾਸੇ ਡਿਪਟੀ ਕਮਿਸ਼ਨਰ (ਕਪੂਰਥਲਾ) ਦੀਪਤੀ ਉੱਪਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਲੱਖਾਂ ਰੁਪਇਆਂ ਦੀ ਲਾਗਤ ਤਿਆਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕਰੀਬ 4 ਲੱਖ ਰੁਪਏ ਦਾ ਨਗਰ ਕੋਂਸਲ ਅਤੇ 50 ਲੱਖ ਰੁਪਏ ਦਾ ਸਿਵਲ ਹਸਪਤਾਲ ਦਾ ਇਹ ਪ੍ਰੋਜੈਕਟ ਅਸੀਂ ਲਗਾਉਣ ਵਿੱਚ ਕਾਮਯਾਬ ਹੋਏ ਹਾਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 5 ਹੋਰ ਇਮਾਰਤਾਂ ਵਿੱਚ ਉਹਨਾਂ ਵੱਲੋਂ ਇਹ ਸੋਲਰ ਸਿਸਟਮ ਦਾ ਪ੍ਰੋਜੈਕਟ ਲਗਾਇਆ ਜਾਵੇਗਾ ਅਤੇ ਕੁਝ ਦਿਨਾਂ ਵਿੱਚ ਹੀ ਇਹਨਾਂ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।