ਫਤਿਹਗੜ੍ਹ ਸਾਹਿਬ ਦੇ ਪਿੰਡ ਸੋਹਾਗੜੀ ਵਿਖੇ 78 ਸਾਲਾ ਬਜ਼ੁਰਗ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਬਜ਼ੁਰਗ ਔਰਤ ਨਾਲ ਗੱਲ ਕੀਤੀ ਗਈ ਉਨ੍ਹਾਂ ਦੱਸਿਆ ਆਪਣੇ ਪਸ਼ੂਆਂ ਲਈ ਚਾਰਾ ਲੈ ਕੇ ਆਪਣੇ ਘਰ ਨੂੰ ਆ ਰਹੀ ਸੀ ਤਾਂ ਪਿੰਡ ਦੇ ਹੀ ਇੱਕ ਪਰਿਵਾਰ ਨੇ ਉਹਨੂੰ ਖਿੱਚ ਕੇ ਕਮਰੇ ਅੰਦਰ ਬੰਦ ਕਰ ਦਿੱਤਾ ਤੇ ਉਹਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਉਸ ਦੇ ਵਾਲ਼ ਪੁੱਟੇ ਗਏ ਹਨ। ਉਹਨਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਉਹਨਾਂ ਨੂੰ ਇਨਸਾਫ਼ ਮਿਲਣਾ ਚਾਹੀਦੈ ਉਨ੍ਹਾਂ ਕਿਹਾ ਉਨ੍ਹਾਂ ਦੇ ਪਰਿਵਾਰ ਤੇ ਉਨ੍ਹਾਂ ਨੂੰ ਇਸ ਪਰਿਵਾਰ ਕੋਲੋਂ ਖ਼ਤਰਾ ਹੈ।

ਇਸ ਮੌਕੇ ਬਜ਼ੁਰਗ ਔਰਤ ਦੇ ਲੜਕੇ ਗੁਰਮੁਖ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਦੱਸਿਆ ਝਗੜਾਲੂ ਪਰਿਵਾਰ ਇਹ ਹਮੇਸ਼ਾ ਹੀ ਲੋਕਾਂ ਨਾਲ ਲੜਦੇ ਰਹਿੰਦੇ ਹਨ। ਉਨ੍ਹਾਂ ਕਿਹਾ ਉਨ੍ਹਾਂ ਦੇ ਮਾਤਾ ਨੂੰ ਇਨ੍ਹਾਂ ਨੇ ਬੰਦੀ ਬਣਾ ਲਿਆ ਤੇ ਬੰਦੀ ਬਣਾ ਕੇ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਉਹਨਾਂ ਪਿੰਡ ਦੇ ਸਰਪੰਚ ਨੂੰ ਬੁਲਾਇਆ ਸਰਪੰਚ ਦੇ ਮਿੰਨਤਾਂ ਕਰਨ ਤੇ ਉਨ੍ਹਾਂ ਦੀ ਮਾਤਾ ਨੂੰ ਨਹੀਂ ਛੱਡਿਆ। ਉਨ੍ਹਾਂ ਕਿਹਾ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ ਤਾਂ ਪੁਲਸ ਨੇ ਮੌਕੇ ਤੇ ਪਹੁੰਚ ਕੇ ਉਨ੍ਹਾਂ ਦੀ ਮਾਂ ਨੂੰ ਇਹਨਾਂ ਕੋਲੋਂ ਛੁਡਵਾਇਆ। ਉਨ੍ਹਾਂ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।























