ਸ੍ਰੀ ਦਰਬਾਰ ਸਾਹਿਬ ਵਿੱਚ ਬੀਤੇ ਦਿਨ ਵਾਪਰੀ ਮੰਦਭਾਗੀ ਘਟਨਾ ਨੂੰ ਅਜੇ ਇੱਕ ਦਿਨ ਵੀ ਪੂਰਾ ਨਹੀਂ ਹੋਇਆ ਸੀ ਕਿ ਅੱਜ ਤੜਕੇ ਕਪੂਰਥਲਾ ਵਿੱਚ ਇੱਕ ਹੋਰ ਅਜਿਹੀ ਘਟਨਾ ਸਾਹਮਣੇ ਆਈ ਹੈ। ਇਥੇ ਪਿੰਡ ਨਿਜਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਲੋਕਾਂ ਨੇ ਇੱਕ ਬੰਦੇ ਨੂੰ ਫੜਿਆ ਹੈ। ਦੋਸ਼ ਹੈ ਕਿ ਉਹ ਤੜਕੇ 4 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਸ਼ੱਕੀ ਵਿਅਕਤੀ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰ ਰਿਹਾ ਸੀ। ਜਿਵੇਂ ਹੀ ਉਸ ਨੂੰ ਦੇਖਿਆ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ 5 ਕੁ ਵਜੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪਿੰਡ ਦੇ ਲੋਕਾਂ ਵੱਲੋਂ ਵਿਅਕਤੀ ਦੀ ਕੁੱਟਮਾਰ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਸਿਰਫ ਇਹ ਦੱਸਿਆ ਸੀ ਕਿ ਉਸ ਨੂੰ ਦਿੱਲੀ ਤੋਂ ਭੇਜਿਆ ਗਿਆ ਹੈ ਅਤੇ ਉਹ 9 ਜਣੇ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਵੀਡੀਓ ਵਿੱਚ ਜਦੋਂ ਪਿੰਡ ਦੇ ਲੋਕ ਉਸ ਨੂੰ ਕੁੱਟ ਕੇ ਪੁੱਛ-ਗਿੱਛ ਕਰਦੇ ਨਜ਼ਰ ਆਏ ਤਾਂ ਉਹ ਇਹ ਕਹਿ ਰਿਹਾ ਸੀ ਕਿ ਜਿੰਨਾ ਮਰਜ਼ੀ ਕੁੱਟ ਲਓ ਮੈਨੂੰ ਕੋਈ ਫਰਕ ਨਹੀਂ ਪੈਣਾ। ਲੋਕਾਂ ਨੇ ਉਸ ਨੂੰ ਪਹਿਲਾਂ ਕੁੱਟਿਆ ਅਤੇ ਫਿਰ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਨੇ ਝੰਜੋੜਿਆ ਪੂਰਾ ਸੂਬਾ, ਦੋਸ਼ੀ ਦੀ ਮੌਤ ਨਾਲ ਦਫ਼ਨ ਹੋਏ ਕਈ ਰਾਜ਼
ਹਾਲ ਹੀ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਵਿੱਚ ਫੌਜ ਦੇ ਸਾਬਕਾ ਸੈਨਿਕਾਂ ਨੂੰ ਨਿਯੁਕਤ ਕਰਨ ਦਾ ਫੈਸਲਾ ਕੀਤਾ ਸੀ, ਤਾਂਜੋ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ।
ਦੱਸਣਯੋਗ ਹੈ ਕਿ ਬੀਤੇ ਦਿਨ ਸ਼ਨੀਵਾਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਾਮ ਵੇਲੇ ਵੱਡੀ ਮੰਦਭਾਗੀ ਘਟਨਾ ਵਾਪਰੀ। ਜਿਸ ਵੇਲੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਤੇ ਸ੍ਰੀ ਸਾਹਿਬ ਨੂੰ ਚੁੱਕ ਲਿਆ ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।