ਪੰਜਾਬ ਦੀ ਨੌਜਵਾਨ ਪੀੜੀ ਪੜ੍ਹਾਈ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ ਵਿਚ ਜਾਂਦੀ ਹੈ ਪਰ ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਅਜਿਹੀ ਹੀਇੱਕ ਮੰਦਭਾਗੀ ਖ਼ਬਰ ਦੁਬਈ ਤੋਂ ਸਾਹਮਣੇ ਆ ਰਹੀ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਦਾ ਮਾਹੌਲ ਹੈ।
ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਵਾਸੀ ਵੜਿੰਗ ਸੂਬਾ ਸਿੰਘ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਲਈ 15 ਦਿਨ ਪਹਿਲਾਂ ਹੀ ਦੁਬਈ ਗਿਆ ਸੀ। ਮ੍ਰਿਤਕ ਨੌਜਵਾਨ ਅਪਣੇ ਪਿੱਛੇ 6 ਸਾਲਾ ਪੁੱਤਰ, ਬੇਸਹਾਰਾ ਪਤਨੀ ਅਤੇ ਬਜ਼ੁਰਗ ਮਾਂ-ਬਾਪ ਨੂੰ ਛੱਡ ਗਿਆ ਹੈ। ਪੀੜਤ ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਹਿਯੋਗ ਦੀ ਕੀਤੀ ਮੰਗ ਕੀਤੀ ਹੈ, ਤਾਂ ਜੋ ਉਹ ਅੰਤਿਮ ਰਸਮਾਂ ਕਰ ਸਕਣ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਦੇਣ ਦੀ ਸਰਕਾਰ ਪਾਸੋਂ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਜਾਣਕਾਰੀ ਦੇ ਅਨੁਸਾਰ ਜਸਬੀਰ ਸਿੰਘ (38) ਨਿਵਾਸੀ ਪਿੰਡ ਵੜਿੰਗ ਸੂਬਾ ਸਿੰਘ ਜੋ ਕਰੀਬ 15 ਦਿਨ ਪਹਿਲਾਂ ਦੁਬਈ ਵਿਖੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਦਾ ਕਾਰੋਬਾਰ ਕਰਦਾ ਸੀ। ਜਸਬੀਰ ਸਿੰਘ ਦੇ ਚਚੇਰੇ ਭਰਾ ਰਣਜੀਤ ਸਿੰਘ ਅਤੇ ਚਾਚਾ ਬਲਬੀਰ ਸਿੰਘ ਨੇ ਦੱਸਿਆ ਕਿ ਬੀਤੇ ਬੁੱਧਵਾਰ ਸ਼ਾਮ ਪਰਿਵਾਰਕ ਮੈਂਬਰਾਂ ਨੂੰ ਜਦੋਂ ਜਸਬੀਰ ਸਿੰਘ ਦੇ ਦਿਲ ਦਾ ਦੌਰਾ ਪੈਣ ਦੌਰਾਨ ਮੌਤ ਹੋਣ ਦਾ ਸਮਾਚਾਰ ਮਿਲਿਆ ਤਾਂ ਉਨ੍ਹਾਂ ਦੇ ਪੈਰਾਂ ਹੇਠਾਂ ਜ਼ਮੀਨ ਖ਼ਿਸਕ ਗਈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ।