ਬਰਨਾਲਾ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਜੰਡਸਰ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਨੌਜਵਾਨ ਨੇ ਗ੍ਰੰਥੀ ਦੀ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਗੁਰਦੁਆਰੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਪੀੜਤ ਗ੍ਰੰਥੀ ਬਲਵਿੰਦਰ ਸਿੰਘ (65) ਨੇ ਦੱਸਿਆ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਪਿੰਡ ਜੰਡਸਰ ਵਿਖੇ ਰਹਿ ਰਹੇ ਹਨ। ਉਹ ਪਿਛਲੇ 50 ਸਾਲਾਂ ਤੋਂ ਗੁਰੂ ਮਰਿਯਾਦਾ ਅਨੁਸਾਰ ਪਾਠ ਕਰ ਰਹੇ ਹਨ। ਸਿੱਖਿਆ ਵਿਭਾਗ ਤੋਂ ਕਲਰਕ ਦੇ ਅਹੁਦੇ ਤੋਂ ਸੇਵਾਮੁਕਤ ਹਨ। ਘਟਨਾ ਮੰਗਲਵਾਰ ਸ਼ਾਮ ਦੀ ਹੈ। ਬਲਵਿੰਦਰ ਸਿੰਘ ਪਾਠ ਦੀ ਸਮਾਪਤੀ ਤੋਂ ਬਾਅਦ ਗੁਰੂਘਰ ਦੇ ਵਿਹੜੇ ਵਿੱਚ ਆਰਾਮ ਕਰ ਰਿਹਾ ਸੀ। ਇਸੇ ਦੌਰਾਨ ਇੱਕ ਨੌਜਵਾਨ ਗੁਰੂਘਰ ਵਿਚ ਵੜ ਗਿਆ ਤੇ ਬਿਨਾਂ ਕਿਸੇ ਕਾਰਨ ਉਸ ਨੇ ਗ੍ਰੰਥੀ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
ਦੋਸ਼ੀ ਨੇ ਉਸ ਦੀ ਪੱਗ ਲਾਹ ਦਿੱਤੀ। ਪੀੜਤ ਨੇ ਪਿੰਡ ਜੰਡਸਰ ਦੇ ਇਕ ਵਿਅਕਤੀ ‘ਤੇ ਦੋਸ਼ ਲਗਾਇਆ ਹੈ। ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ISRO ਨੇ ਦਿੱਤੀ ਵੱਡੀ ਖੁਸ਼ਖਬਰੀ, ਮੀਂਹ ਵੇਲੇ ਕਿੱਥੇ ਡਿੱਗੇਗੀ ਬਿਜਲੀ, ਪਹਿਲਾਂ ਹੀ ਮਿਲ ਜਾਏਗਾ ਅਲਰਟ
ਥਾਣਾ ਸ਼ਹਿਣਾ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉਸ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ, ਜਿਸ ਵਿੱਚ ਪੈਸੇ ਦੇਣ ਅਤੇ ਲੈਣ ਦਾ ਮਾਮਲਾ ਵੀ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਗੁਰੂ ਘਰ ਦੇ ਅੰਦਰ ਕਿਸੇ ਕਿਸਮ ਦੀ ਕੋਈ ਬੇਅਦਬੀ ਨਹੀਂ ਹੋਈ ਪਰ ਗੁਰੂ ਘਰ ਦੇ ਅੰਦਰ ਇੱਕ ਵਿਅਕਤੀ ਵੱਲੋਂ ਗ੍ਰੰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
