ਅੰਮ੍ਰਿਤਸਰ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਾਮਲਾ ਪਿੰਡ ਨਾਗ ਕਲਾਂ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਸਿੰਘ ਦੀ ਚਿਕਨ ਦੀ ਦੁਕਾਨ ਸੀ। ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਘਟਨਾ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੰਜਾਮ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬੱਚੇ ਦਾ ਚੈੱਕਅਪ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਮਾਸੂਮ ਸਣੇ ਮਾਂ ਦੀ ਮੌਤ
ਜਾਣਕਾਰੀ ਮੁਤਾਬਕ ਸੰਦੀਪ ਸਿੰਘ ‘ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜੇ ਵਿਚ ਲੈ ਕੇ ਹਸਪਤਾਲ ਭੇਜਿਆ। ਪੋਸਟਮਾਰਟਮ ਮਗਰੋਂ ਅੱਜ ਨੌਜਵਾਨ ਦੀ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























