ਫਾਜ਼ਿਲਕਾ ਦੇ ਅਬੋਹਰ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਆਈ ਹੈ। ਇਕ ਤੇਜ਼ ਰਫਤਾਰ ਗੱਡੀ ਨੇ ਉਸ ਦੀ ਈ-ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਈ-ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਕਾਰ ਚਾਲਕ ਮੌਕੇ ‘ਤੇ ਹੀ ਕਾਰ ਛੱਡ ਕੇ ਫਰਾਰ ਹੋ ਗਿਆ। ਘਟਨਾ ਪਿੰਡ ਘੱਲੂ ਦੀ ਹੈ।
ਮ੍ਰਿਤਕ ਦੀ ਪਛਾਣ 37 ਸਾਲਾਂ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਮੰਗਲਵਾਰ ਰਾਤ ਈ-ਬਾਈਕ ‘ਤੇ ਸਵਾਰ ਹੋ ਕੇ ਖਿੱਪਾਂਵਾਲੀ ਜਾ ਰਿਹਾ ਸੀ। ਮ੍ਰਿਤਕ ਸਤਨਾਮ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਸ ਦੇ ਦੋ ਛੋਟੇ ਬੱਚੇ ਹਨ – ਇੱਕ ਮੁੰਡਾ ਅਤੇ ਇੱਕ ਕੁੜੀ ਹੈ।
ਇਹ ਵੀ ਪੜ੍ਹੋ : ਕੋਰੋਨਾ ਮਗਰੋਂ ਹੁਣ ਡਰਾਉਣ ਲੱਗਾ HMPV ਵਾਇਰਸ, ਦੇਸ਼ ‘ਚ ਮਿਲੇ 13 ਮਾਮਲੇ, ਇੰਝ ਕਰੋ ਬਚਾਅ
ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ ਅਤੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ। ਪਿੰਡ ਦੀ ਪੰਚਾਇਤ ਨੇ ਪੀੜਤ ਪਰਿਵਾਰ ਨੂੰ ਮਿਲ ਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਨੇ ਇਨਸਾਫ ਦੀ ਮੰਗ ਕੀਤੀ ਹੈ। ਥਾਣਾ ਬੋਦੀਵਾਲਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: