ਪੰਜਾਬ ਦੇ ਬਠਿੰਡਾ ਦੇ ਬੀਬੀ ਵਾਲਾ ਚੌਕ ‘ਤੇ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਸਕੂਟੀ ਸਵਾਰ ਇੱਕ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਉਸਦੇ ਹੱਥ ਦੀ ਇੱਕ ਉਂਗਲ ਕੱਟੀ ਗਈ। ਇਸ ਦੇ ਨਾਲ ਹੀ ਸਿਰ ‘ਤੇ ਡੋਰ ਨਾਲ ਰਗੜਨ ਕਾਰਨ ਉਸ ਦਾ ਕਾਫੀ ਖੂਨ ਨਿਕਲ ਗਿਆ।
ਹਾਦਸੇ ਦੀ ਸੂਚਨਾ ਮਿਲਣ ‘ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਬਜ਼ੁਰਗ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਉਸ ਦੇ ਸਿਰ ‘ਤੇ ਟਾਂਕੇ ਲਾਏ, ਪਰ ਹੱਥ ਤੋਂ ਉਂਗਲੀ ਵੱਖ ਹੋਣ ਕਾਰਨ ਉਸ ਦਾ ਆਪਰੇਸ਼ਨ ਕੀਤਾ ਜਾਵੇਗਾ। ਜ਼ਖਮੀ ਬਜ਼ੁਰਗ ਦੀ ਪਛਾਣ ਗੁਰਚਰਨ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਸਕੂਟੀ ‘ਤੇ ਜਾ ਰਿਹਾ ਸੀ ਪਰ ਜਦੋਂ ਉਹ ਬੀਬੀ ਵਾਲਾ ਚੌਕ ਕੋਲ ਪਹੁੰਚਿਆ ਤਾਂ ਅਚਾਨਕ ਉਸ ਦੇ ਗਲੇ ‘ਚ ਚਾਈਨਾ ਡੋਰ ਫਸ ਗਈ। ਇਸ ਤੋਂ ਬਚਣ ਲਈ ਉਸ ਨੇ ਆਪਣੀ ਸਕੂਟੀ ਰੋਕਣ ਦੀ ਕੋਸ਼ਿਸ਼ ਕੀਤੀ ਪਰ ਚਾਈਨਾ ਡੋਰ ਨੇ ਇਕ ਹੱਥ ਦੀ ਉਂਗਲੀ ਕੱਟ ਦਿੱਤੀ ਅਤੇ ਗਰਦਨ ‘ਤੇ ਵੀ ਕੱਟ ਲੱਗ ਗਏ। ਗੁਰਚਰਨ ਸਿੰਘ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।