ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਸ ਸਬੰਧੀ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: UK ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਹੋਈ ਤਿਆਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਉਦਘਾਟਨ
ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਲਿਖਿਆ ਕਿ ਮੈਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਤੇ ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ।
ਉਨ੍ਹਾਂ ਲਿਖਿਆ ਕਿ ਅਸੀਂ ਪੰਜਾਬ ਦੀਆਂ ਮਹਿਲਾਵਾਂ ਲਈ ਹੋਰ ਕੀ-ਕੀ ਕਰ ਸਕਦੇ ਹਾਂ, ਇਸ ਸਬੰਧੀ ਵੀ ਮੈਂ ਮੁੱਖ ਮੰਤਰੀ ਜੀ ਅੱਗੇ ਆਪਣੇ ਕੁਝ ਸੁਝਾਅ ਪੇਸ਼ ਕੀਤੇ। ਉਨ੍ਹਾਂ ਲਿਖਿਆ ਕਿ ਮੈਨੂੰ ਖੁਸ਼ੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਮੇਰੀ ਗੱਲ ਨੂੰ ਬਹੁਤ ਸੰਜੀਦਗੀ ਨਾਲ ਸੁਣਿਆ ਤੇ ਭਰੋਸਾ ਦਿੱਤਾ ਕਿ ਉਹ ਮਹਿਲਾਵਾਂ ਦੀ ਭਲਾਈ ਲਈ ਸਾਨੂੰ ਆਪਣੀ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਨ।