ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਦੇ ਫ਼ੈਸਲੇ ਮੁਤਾਬਕ ਮਨੀਸ਼ਾ ਗੁਲਾਟੀ ਹੁਣ ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਦੇ ਅਹੁਦੇ ‘ਤੇ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਉਹ ਆਪਣੇ ਫੈਸਲਾ ਵਾਪਸ ਲੈ ਰਹੇ ਹਨ।
ਦੱਸ ਦੇਈਏ ਕਿ ਇਸ ਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਸਰਕਾਰ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ‘ਤੇ ਅੱਜ ਸੁਣਵਾਈ ਕੀਤੀ ਗਈ।
ਇਹ ਵੀ ਪੜ੍ਹੋ: CM ਮਾਨ ਨੇ ਐਪ ਕੀਤਾ ਲਾਂਚ, ਹੁਣ ਆਨਲਾਈਨ ਮਿਲੇਗਾ ਗੱਡੀਆਂ ਦਾ ਫਿੱਟਨੈੱਸ ਸਰਟੀਫਿਕੇਟ
ਗੌਰਤਲਬ ਹੈ ਕਿ ਕੈਪਟਨ ਸਰਕਾਰ ਵੱਲੋਂ ਸਤੰਬਰ 2020 ਵਿੱਚ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ 3 ਸਾਲ ਦਾ ਵਾਧਾ ਕੀਤਾ ਗਿਆ ਸੀ। ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦਿੰਦੇ ਹੋਏ ਜਾਰੀ ਪੱਤਰ ਨੂੰ ਖਾਰਿਜ ਕਰ ਦਿੱਤਾ ਗਿਆ ਸੀ। ਵਿਭਾਗ ਦਾ ਕਹਿਣਾ ਸੀ ਕਿ ਇਸ ਵਾਧੇ ਦੀ ਸਰਕਾਰੀ ਨਿਯਮਾਂ ਵਿੱਚ ਕੋਈ ਵਿਵਸਥਾ ਨਹੀਂ ਸੀ। ਜਿਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ।
ਵੀਡੀਓ ਲਈ ਕਲਿੱਕ ਕਰੋ -: