ਅਗਨੀਪਥ ਯੋਜਨਾ ਤਹਿਤ ਇਸ ਸਾਲ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ। ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਭਰਤੀ ਲਈ 2 ਸਾਲ ਉਮਰ ਵਧਾ ਦਿੱਤੀ ਹੈ। ਇਸ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਟਵੀਟ ਕਰਦਿਆਂ ਸਿਰਸਾ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਿਰਦੇਸ਼ ‘ਤੇ ਸਰਕਾਰ ਨੇ ਅਗਨੀਵੀਰਾਂ ਨੂੰ ਭਰਤੀ ਦੀ ਉਮਰ ਸੀਮਾ ਨੂੰ ਇਸ ਵਾਰ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤਾ ਹੈ। ਇਹ one time relaxation ਨੌਜਵਾਨਾਂ ਦਾ ਅਗਨੀਵੀਰ ਬਣਨ ਦਾ ਸੁਪਨਾ ਪੂਰਾ ਕਰੇਗੀ ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’
ਮੰਗਲਵਾਰ ਨੂੰ ਅਗਨੀਪਥ ਯੋਜਨਾ ਦਾ ਐਲਾਨ ਕਰਦੇ ਹੋਏ ਸਰਕਾਰ ਨੇ ਕਿਹਾ ਸੀ ਕਿ ਸਾਰੀਆਂ ਨਵੀਂਆਂ ਭਰਤੀਆਂ ਲਈ ਉਮਰ ਸੀਮਾ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਹੋ ਸਕੀ ਹੈ, ਸਰਕਾਰ ਨੇ ਫੈਸਲਾ ਕੀਤਾ ਹੈ ਕਿ 2022 ਲਈ ਪ੍ਰਸਤਾਵਿਤ ਭਰਤੀ ਪ੍ਰਕਿਰਿਆ ਲਈ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਪਰਲੀ ਉਮਰ ਸੀਮਾ ਅਗਨੀਪਥ ਸਕੀਮ ਤਹਿਤ 2022 ਦੀ ਭਰਤੀ ਪ੍ਰਕਿਰਿਆ ਨੂੰ ਵਧਾ ਕੇ 23 ਸਾਲ ਕਰ ਦਿੱਤਾ ਗਿਆ ਹੈ।
ਰੱਖਿਆ ਮੰਤਰਾਲੇ ਦੇ ਅਨੁਸਾਰ ਅਗਨੀਪਥ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਪਹਿਲੇ ਸਾਲ ਲਈ 4.76 ਲੱਖ ਦਾ ਸਾਲਾਨਾ ਪੈਕੇਜ ਮਿਲੇਗਾ। ਚੌਥੇ ਸਾਲ ਤੱਕ ਇਹ ਵਧ ਕੇ 6.92 ਲੱਖ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਜੋਖਿਮ ਅਤੇ ਤੰਗੀ ਭੱਤੇ ਵੀ ਮਿਲਣਗੇ। ਚਾਰ ਸਾਲ ਦੀ ਸੇਵਾ ਤੋਂ ਬਾਅਦ ਨੌਜਵਾਨਾਂ ਨੂੰ 11.7 ਲੱਖ ਰੁਪਏ ਦਾ ਸਰਵਿਸ ਫੰਡ ਦਿੱਤਾ ਜਾਵੇਗਾ। ਇਸ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: