ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਏ ਪੰਜਾਬ ਦੇ ਸਿਆਸਤਦਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਤੋਂ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕੇਂਦਰ ਸਰਕਾਰ ਪੂਰੀ ਤਰ੍ਹਾਂ ਇਨ੍ਹਾਂ ‘ਤੇ ਮਿਹਰਨਬਾਨ ਹੋਈ ਲੱਗਦੀ ਹੈ। ਸੂਤਰਾਂ ਅਨੁਸਾਰ ਉਨ੍ਹਾਂ ਦੀ ਸੁਰੱਖਿਆ ਵਿੱਚ CRPF ਦੇ ਕਮਾਂਡੋ ਹੋਣਗੇ। ਇਹ ਸੁਰੱਖਿਆ ਪ੍ਰਣਾਲੀ ਦਿੱਲੀ, ਪੰਜਾਬ, ਹਰਿਆਣਾ ਵਿੱਚ ਵਿਸ਼ੇਸ਼ ਤੌਰ ‘ਤੇ ਚੌਕਸ ਰਹੇਗੀ। ਪੰਜਾਬ ਦੀਆਂ ਕਈ ਜਥੇਬੰਦੀਆਂ ਵੱਲੋਂ ਸਿਰਸਾ ’ਤੇ ਹਮਲੇ ਦੀਆਂ ਧਮਕੀਆਂ ਦੇ ਮੱਦੇਨਜ਼ਰ ਇਸ ਦੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ । ਹਾਲ ਹੀ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਸਿੱਖ ਫਾਰ ਜਸਟਿਸ ਵੱਲੋਂ ਵੀ ਧਮਕੀ ਦਿੱਤੀ ਗਈ ਸੀ।
ਦੱਸ ਦੇਈਏ ਕਿ ਸਿਰਸਾ ਦੇ ਨਾਲ-ਨਾਲ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ Z ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਸੋਢੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਅਤੇ ਜਦੋਂ ਵੀ ਉਹ ਪੰਜਾਬ ਅਤੇ ਦਿੱਲੀ ਦੀ ਯਾਤਰਾ ਕਰਨਗੇ ਤਾਂ ਉਨ੍ਹਾਂ ਨੂੰ ਸੀਆਰਪੀਐੱਫ ਕਮਾਂਡੋਜ਼ ਦਾ ਹਥਿਆਰਬੰਦ ਕਵਰ ਮਿਲੇਗਾ।
ਇਹ ਵੀ ਪੜ੍ਹੋ: Breaking: ਪੰਜਾਬ ‘ਚ ਓਮੀਕਰੋਨ ਨੇ ਦਿੱਤੀ ਦਸਤਕ, ਨਵਾਂ ਸ਼ਹਿਰ ‘ਚ ਆਇਆ ਪਹਿਲਾ ਮਾਮਲਾ
ਗੌਰਤਲਬ ਹੈ ਕਿ ਰਾਣਾ ਸੋਢੀ ਪਿਛਲੀ 21 ਦਸੰਬਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਕੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋਏ ਸਨ। 67 ਸਾਲਾ ਗੁਰਮੀਤ ਸੋਢੀ ਫਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ। ਸੋਢੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਕਰੀਬੀ ਮੰਨੇ ਜਾਂਦੇ ਰਹੇ ਹਨ ਤੇ ਉਨ੍ਹਾਂ ਦੀ ਸਰਕਾਰ ਸਮੇਂ ਪੰਜਾਬ ਦੇ ਖੇਡ ਮੰਤਰੀ ਰਹਿ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: