ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਿੰਤਾ ਵਧਦੀ ਜਾ ਰਹੀ ਹੈ। ਜਿਸ ਤੋਂ ਬਾਅਦ ਹੁਣ ਹਰ ਕਲਾਕਾਰ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਦੇ ਨਾਲ ਹੀ ਬੰਬੀਹਾ ਗੈਂਗ, ਬਵਾਨਾ ਗੈਂਗ ਅਤੇ ਹੁਣ ਭੂਪੀ ਰਾਣਾ ਗੈਂਗ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀਆਂ ਧਮਕੀਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਹ ਧਮਕੀਆਂ ਇਸ ਲਈ ਦਿੱਤੀਆਂ ਗਈਆਂ ਹਨ ਕਿਉਂਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਮੂਸੇਵਾਲਾ ਦੀ ਮੌਤ ਦੀ ਜ਼ਿੰਮੇਵਾਰੀ ਲਈ ਗਈ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਮ ਜੋੜਿਆ ਜਾ ਰਿਹਾ ਹੈ। ਜਿਸ ਕਾਰਨ ਗੈਂਸਗਸਟਰਾਂ ਵੱਲੋਂ ਹੁਣ ਮਨਕਿਰਤ ਔਲਖ ਨੂੰ ਵੀ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਧਮਕੀਆਂ ਦੇ ਚੱਲਦਿਆਂ ਮਨਕਿਰਤ ਵੱਲੋਂ ਪੰਜਾਬ ਸਰਕਾਰ ਨੂੰ ਉਸਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਸੀ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਮਨਕੀਰਤ ਔਲਖ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਹ ਵੀਰਵਾਰ ਨੂੰ ਗੁਰਦੁਆਰਾ ਹੰਸਾਲੀ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਆਪਣੇ ਫੈਨਜ਼ ਨਾਲ ਫੋਟੋਆਂ ਵੀ ਖਿਚਵਾਈਆਂ।
ਇਹ ਵੀ ਪੜ੍ਹੋ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਜ਼ਿਕਰਯੋਗ ਹੈ ਕਿ ਗੈਂਗਸਟਰਾਂ ਵੱਲੋਂ ਮੂਸੇਵਾਲੇ ਦੇ ਕਤਲ ਵਿੱਚ ਉਸਦਾ ਨਾਮ ਜੋੜਨ ਤੋਂ ਬਾਅਦ ਮਨਕੀਰਤ ਨੇ ਲਾਈਵ ਹੋ ਸਾਫ ਕੀਤਾ ਸੀ ਕਿ ਉਸਦਾ ਸਿੱਧੂ ਮੂਸੇਵਾਲੇ ਦੇ ਕਤਲ ਵਿੱਚ ਉਸਦਾ ਤੇ ਉਸਦੇ ਮੈਨਜਰ ਦਾ ਕੋਈ ਹੱਥ ਨਹੀਂ ਹੈ। ਔਲਖ ਨੇ ਮੂਸੇਵਾਲਾ ਨੂੰ ਪੰਜਾਬੀ ਇੰਡਸਟਰੀ ਦਾ ਮਾਣ ਵੀ ਦੱਸਿਆ ਹੈ।
ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੁਸ਼ਮਣ ਬੰਬੀਹਾ, ਬਵਾਨਾ ਅਤੇ ਭੂਪੀ ਗੈਂਗ ਖੁੱਲ੍ਹੇਆਮ ਸਿੱਧੂ ਮੂਸੇਵਾਲਾ ਦੇ ਸਮਰਥਨ ਵਿਚ ਆ ਚੁੱਕੇ ਹਨ। ਇਨ੍ਹਾਂ ਧੜਿਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਫਿਰ ਵੀ ਜੇਕਰ ਉਸਨੂੰ ਉਨ੍ਹਾਂ ਨਾਲ ਜੋੜਿਆ ਗਿਆ ਹੈ ਤਾਂ ਉਹ ਮੂਸੇਵਾਲਾ ਦੀ ਮੌਤ ਦਾ ਬਦਲਾ ਜ਼ਰੂਰ ਲੈਣਗੇ। ਇਨ੍ਹਾਂ ਧਮਕੀਆਂ ਦੇ ਚੱਲਦਿਆਂ ਪੰਜਾਬ ਦੇ ਕਲਾਕਾਰਾਂ ਵਿੱਚ ਡਰ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -: