ਪੰਜਾਬ ‘ਚੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਸੀ.ਐੱਮ.ਭਗਵੰਤ ਮਾਨ ਅੱਜ ਕਾਰਵਾਈ ਕਰਨਗੇ। ਉਨ੍ਹਾਂ ਮਾਈਨਿੰਗ ਵਿਭਾਗ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਦੀ ਪੂਰੀ ਫੌਜ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਸਰਕਾਰ ਰੇਤ ਮਾਫੀਆ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕ ਸਕਦੀ ਹੈ।
ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਅਗਲੇ ਛੇ ਮਹੀਨਿਆਂ ਵਿੱਚ ਮਾਈਨਿੰਗ ਨੀਤੀ ਲੈ ਕੇ ਆ ਰਹੀ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਕਿਹਾ ਗਿਆ ਹੈ ਕਿ ਕਿਤੇ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਇਜ਼ ਥਾਵਾਂ ਦੀ ਨਿਸ਼ਾਨਦੇਹੀ ਕਰਨ ਅਤੇ ਝੰਡੇ ਲਗਾਉਣ ਤਾਂ ਜੋ ਉਨ੍ਹਾਂ ਦੀ ਪਛਾਣ ਸਪੱਸ਼ਟ ਹੋ ਸਕੇ। ਉਨ੍ਹਾਂ ਰੇਤ ਦੇ ਸਾਰੇ ਖੱਡਾ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਤਾਂ ਜੋ ਇਸ ਤੋਂ ਵੱਧ ਕੋਈ ਮਾਈਨ ਨਾ ਕਰ ਸਕੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”