ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰੇਗੀ। ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ ਅਤੇ ਹਰ ਵਾਅਦਾ ਨਿਭਾਇਆ ਜਾਵੇਗਾ। ਇਸਦੇ ਨਾਲ ਹੀ ਰਾਜਪਾਲ ਦੇ ਸੰਬੋਧਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਕਈ ਵੱਡੇ ਐਲਾਨ ਵੀ ਕੀਤੇ ਗਏ ਹਨ।
ਦੱਸ ਦੇਈਏ ਕਿ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਭਗਵੰਤ ਸਰਕਾਰ ਨੇ ਵੱਡੇ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚੋਂ ਟਰਾਂਸਪੋਰਟ, ਸ਼ਰਾਬ, ਰੇਤ ਮਾਫੀਆ ਆਦਿ ਖਤਮ ਕੀਤੇ ਜਾਣਗੇ। ਵਿਸ਼ਵ ਪੱਧਰੀ ਕਫਾਇਤੀ ਸਿਹਤ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਹਰੇਕ ਨਾਗਰਿਕ ਦਾ ਇਲਾਜ ਮੁਫਤ ਹੋਵੇਗਾ। ਸੂਬੇ ਦੇ ਹਰੇਕ ਨਾਗਰਿਕ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ । ਇਸੇ ਦੇ ਤਹਿਤ ਸੂਬੇ ਦੇ 16000 ਪਿੰਡਾਂ ਵਿੱਚ ਵਾਰਡ ਕਲੀਨਿਕ ਸਥਾਪਿਤ ਕੀਤੇ ਜਾਣਗੇ ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਚੀਨ ਦਾ ‘ਬੋਇੰਗ 737’ ਜਹਾਜ਼ ਕ੍ਰੈਸ਼, 133 ਯਾਤਰੀ ਸਨ ਸਵਾਰ
ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਐਲਾਨ ਕਰਦਿਆਂ ਕਿਹਾ ਕਿ ਆਊਟਸੋਰਸ ਅਤੇ ਠੇਕਾ ਅਧਿਆਪਕ ਰੈਗੂਲਰ ਕੀਤੇ ਜਾਣਗੇ । ਅਧਿਆਪਕਾਂ ਦੀਆਂ ਖਾਲ੍ਹੀ ਅਸਾਮੀਆਂ ਰੈਗੂਲਰ ਅਧਾਰ ‘ਤੇ ਭਰੀਆਂ ਜਾਣਗੀਆਂ । ਅਧਿਆਪਕਾਂ ਕੋਲੋਂ ਗੈਰ-ਅਧਿਆਪਕੀ ਕੰਮ ਨਹੀਂ ਲਿਆ ਜਾਵੇਗਾ । ਅਧਿਆਪਕਾਂ ਦੀ ਪਾਰਦਰਸ਼ੀ ਬਦਲੀ ਨੀਤੀ ਬਣੇਗੀ। ਅਧਿਆਪਕਾਂ ਲ਼ਈ ਕੈਸ਼ਲੈਸ ਮੈਡੀਕਲ ਸਹੂਲਤ ਵੀ ਸ਼ੁਰੂ ਕੀਤੀ ਜਾਵੇਗੀ । ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਗਿਆ ਹੈ । ਘਰੇਲੂ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ ਕਰਕੇ ਕੱਟੇ ਕੁਨੈਕਸ਼ਨ ਬਹਾਲ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ । ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਰੁਜ਼ਗਾਰ ਅਤੇ ਕਾਰੋਬਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਦਾ ਵੀ ਐਲਾਨ ਕੀਤਾ ਗਿਆ । ਉਤਯੋਗਪਤੀਆਂ ਦੀ ਭਲਾਈ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ । ਇੰਸਪੈਕਟਰੀ ਰਾਜ ਖਤਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ । ਜਲੰਧਰ ਵਿਖੇ ਕੌਮਾਂਤਰੀ ਹਵਾਈ ਅੱਡਾ ਬਣਾਉਣ ਦਾ ਐਲਾਨ ਦੇ ਨਾਲ-ਨਾਲ ਮਹਿਲਾਵਾਂ ਨੂੰ ਹਰੇਕ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ । ਟਰਾਂਸਪੋਰਟ ਸੈਕਟਰ ਲਈ ਵੀ ਇੱਕ ਕਮਿਸ਼ਨ ਬਣਾਇਆ ਜਾਵੇਗਾ ਅਤੇ ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: