ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 30 ਜੂਨ ਤੱਕ 45,000 KM ਸੜਕਾਂ ਦੀ ਕਾਇਆ-ਕਲਪ ਕਰੇਗੀ। ਜੇ ਨਵੀਆਂ ਬਣੀਆਂ ਸੜਕਾਂ 5 ਸਾਲ ਤੱਕ ਖਰਾਬ ਹੋ ਜਾਂਦੀਆਂ ਹਨ ਤਾਂ ਉਸ ਦੀ ਜਿੰਮੇਵਾਰੀ ਠੇਕੇਦਾਰ ਦੀ ਹਵੇਗੀ। ਸੜਕਾਂ ਦੇ ਨਵ-ਨਿਰਮਾਣ ਤੇ ਅਪਗ੍ਰੇਡੇਸ਼ਨ ‘ਤੇ ਸਰਕਾਰ 16209 ਕਰੋੜ ਰੁਪਏ ਖਰਚ ਕਰ ਰਹੀ ਹੈ। ਇਹ ਜਾਣਕਾਰੀ ETO ਹਰਭਜਨ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਸੂਬੇ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ, ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਸ਼ਾਮਲ ਹੈ। ਇਸ ਦੇ ਨਾਲ ਜਿਹੜੀਆਂ ਸੜਕਾਂ ਹੁਣ ਬਣਾਈਆਂ ਜਾ ਰਹੀਆਂ ਹਨ ਉਸ ਦੇ ਰੱਖ-ਰਖਾਅ ਤੇ ਮੁਰੰਮਤ ਦੀ ਜ਼ਿੰਮੇਵਾਰੀ ਸੜਕ ਨਿਰਮਾਣ ਕਰਨ ਵਾਲੇ ਠੇਕੇਦਾਰ ਦੀ ਹੀ ਹੋਵੇਗੀ।
ਇਹ ਵੀ ਪੜ੍ਹੋ : ਇੱਕ ਮੁੱਠੀ ਭਿੱਜੀ ਮੂੰਗਫਲੀ ਨਾਲ ਸਿਹਤ ਨੂੰ ਮਿਲਣਗੇ ਕਮਾਲ ਦੇ ਫਾਇਦੇ, ਜਾਣ ਲਓ ਖਾਣ ਦਾ ਸਹੀ ਤਰੀਕਾ
ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਕੁਆਲਿਟੀ ਨੂੰ ਯਕੀਨੀ ਬਣਾਉਣ ਲਈ CM ਫਲਾਇੰਗ ਸੂਕਐਡ ਲਗਾਤਾਰ ਚੈਕਿੰਗ ਕਰ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕਾਰਜ ਦਾ ਜਾਇਜਾ ਲੈਣ ਲਈ ਰੋਜ਼ਾਨਾ ਜ਼ਿਲ੍ਹਾਵਾਰ/ ਸਰਕਲ ਵਾਈਜ਼ ਰੀਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























