ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਭ੍ਰਿਸ਼ਟਾਚਾਰ ਸਬੰਧੀ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਵੱਲੋਂ ਫਤਿਹਗੜ੍ਹ ਸਾਹਿਬ ਵਿੱਚ ਦੋ ਸਾਬਕਾ ਸਰਪੰਚਾਂ ਤੇ ਦੋ ਜੂਨੀਅਰ ਇੰਜਨੀਅਰਾਂ ਖ਼ਿਲਾਫ਼ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨ ਪਹਿਲਾਂ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਸਬੰਧੀ ਆਪਣੇ ਹੀ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ। CM ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਪੁਖਤਾ ਸਬੂਤ ਮਿਲਣ ਤੋਂ ਬਾਅਦ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕੈਬਨਿਟ ਵਿੱਚੋਂ ਛੁੱਟੀ ਕਰ ਦਿੱਤੀ ਸੀ। ਵਿਜੇ ਸਿੰਗਲਾ ‘ਤੇ 1% ਕਮਿਸ਼ਨ ਮੰਗਣ ਦੇ ਤਹਿਤ ਇਹ ਕਾਰਵਾਈ ਕੀਤੀ ਗਈ। ਵਿਜੇ ਸਿੰਗਲਾ ਵਿਰੁੱਧ ਕਾਰਵਾਈ ਕਰਨ ਮਗਰੋਂ CM ਮਾਨ ਨੇ ਕਿਹਾ ਸੀ ਕਿ ਸੂਬੇ ਵਿੱਚ ਇੱਕ ਫ਼ੀਸਦੀ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: