ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿੱਚ 75 ਫੀਸਦੀ ਪ੍ਰਿੰਸੀਪਲਾਂ ਦੀ ਭਰਤੀ ਤਰੱਕੀ ਦੇ ਆਧਾਰ ’ਤੇ ਕੀਤੀ ਜਾ ਸਕਦੀ ਹੈ। ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਸ਼ੁਰੂ ਹੋ ਜਾਵੇਗੀ।
ਮੰਤਰੀ ਹਰਜੋਤ ਬੈਂਸ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵੇਲੇ ਇਹ ਕੋਟਾ ਸਿਰਫ਼ 50 ਫ਼ੀਸਦੀ ਸੀ, ਜਿਸ ਕਾਰਨ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਕੂਲਾਂ ਦੇ ਸੁਧਾਰ ਲਈ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੁਨਾਮ ਦੇ ਛਾਜਲੀ ਵਿਖੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥਣਾਂ ਵੱਲੋਂ ਤਿਆਰ ਕੀਤੇ ਗਏ ਡੈਮੋ ਅਤੇ ਧੀਆਂ ਦੀ ਪ੍ਰਤਿਭਾ ਅਤੇ ਆਤਮ ਵਿਸ਼ਵਾਸ ਨੂੰ ਦੇਖ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲੀ ਹੈ। ਵਿਦਿਆਰਥੀਆਂ ਦੀ ਪ੍ਰਤਿਭਾ ਇਹ ਸਾਬਤ ਕਰ ਰਹੀ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਕਾਫੀ ਉੱਚਾ ਹੋਇਆ ਹੈ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਪਿੱਛੇ ਛੱਡ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਫਿਰ ਬਦਲੇਗਾ ਮੌਸਮ, ਤੇਜ਼ ਹਨੇਰੀ ਨਾਲ ਪਏਗਾ ਮੀਂਹ, ਗਰਮੀ ਤੋਂ ਮਿਲੇਗੀ ਰਾਹਤ
ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਨੂੰ ਤਰੱਕੀ ਦਾ ਹਰ ਮੌਕਾ ਦੇ ਰਹੀ ਹੈ। ਇਸ ਲਈ ਬੱਚਿਆਂ ਨੂੰ ਆਪਣੇ ਸੁਪਨਿਆਂ ਨੂੰ ਖੰਭ ਦੇ ਕੇ ਸੁਨਹਿਰੀ ਉਡਾਣ ਭਰਨੀ ਚਾਹੀਦੀ ਹੈ। ਸਿੱਖਿਆ ਅਤੇ ਸਿਹਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਨੌਕਰੀ ਮੈਰਿਟ ਆਧਾਰ ‘ਤੇ ਹੈ। ਪੰਜਾਬ ਵਿੱਚ ਸਰਕਾਰੀ ਨੌਕਰੀ ਹਾਸਲ ਕਰਨ ਲਈ ਯੋਗਤਾ ਹੀ ਆਧਾਰ ਹੈ, ਨਾ ਕਿ ਪੈਸਾ ਜਾਂ ਸਿਫ਼ਾਰਿਸ਼। CM ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਕਾਰੋਬਾਰ ਵਿੱਚ ਨਿਵੇਸ਼ ਨਹੀਂ ਕੀਤਾ, ਸਗੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਹਿੱਸਾ ਲਿਆ ਹੈ। ਵਿਰੋਧੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਪਰਿਵਾਰ ਦਾ ਪੁੱਤਰ ਮੁੱਖ ਮੰਤਰੀ ਕਿਉਂ ਬਣਿਆ।
ਵੀਡੀਓ ਲਈ ਕਲਿੱਕ ਕਰੋ -:
























