ਜਲੰਧਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਹੁਣੇ-ਹੁਣੇ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਸ ਮਾਮਲੇ ਨੂੰ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ 2 ਬੰਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਘਟਨਾ ਵਿੱਚ ਵਰਤਿਆ ਈ-ਰਿਕਸ਼ਾ ਵੀ ਜ਼ਬਤ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ।
ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ, ਜੋ ਜਿਸ ਦੇ ਹੁਕਮਾਂ ‘ਤੇ ਇਹ ਗ੍ਰਨੇਡ ਹਮਲਾ ਹੋਇਆ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ੀਸ਼ਾਨ ਅਖ਼ਤਰ ਇੱਕ ਗੈਂਗਸਟਰ ਤੇ ਸ਼ਹਿਜ਼ਾਦ ਭੱਟੀ ਦਾ ਸਾਥੀ ਦੱਸਿਆ ਜਾਂਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਪੰਜਾਬ ਦੀ ਫਿਰਕੂ ਸਦਭਾਵਨਾ ਨੂੰ ਵਿਗਾੜਨ ਦੀ ISI ਦੀ ਸਾਜ਼ਿਸ਼ ਹੈ। ਪੁਲਿਸ ਉਸ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਮਾਨਸਾ ‘ਚ ਕਿਸਾਨ ਨੇ ਆਪਣੀ ਜੀ.ਵਨ ਲੀ.ਲਾ ਕੀਤੀ ਸ.ਮਾਪ/ਤ, ਕਰਜ਼ੇ ਤੋਂ ਸੀ ਪਰੇਸ਼ਾਨ, ਵੇਚ ਚੁੱਕਿਆ ਸੀ ਜ਼ਮੀਨ ਤੇ ਘਰ
ਜ਼ਿਕਰਯੋਗ ਹੈ ਕਿ ਬੀਤੀ ਰਾਤ ਮਨੋਰੰਜਨ ਕਾਲੀਆ ਦੇ ਘਰ ‘ਤੇ ਧਮਾਕਾ ਹੋਇਆ ਸੀ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਰਾਤ ਕਰੀਬ 12.30 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੀ। ਮਨੋਰੰਜਨ ਕਾਲੀਆ ਨੇ ਦੱਸਿਆ ਕਿ ਬਾਹਰ ਦੀਆਂ ਲਾਈਟਾਂ ਬੰਦ ਸਨ ਅਤੇ ਇਸੇ ਦੌਰਾਨ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਧਮਾਕੇ ਦੇ ਨਾਲ ਹੀ ਭੰਨ-ਤੋੜ ਦੀਆਂ ਆਵਾਜ਼ਾਂ ਵੀ ਸੁਣਾਈ ਦਿੱਤੀਆਂ, ਜਿਸ ਤੋਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਦੇਖਿਆ ਕਿ ਅੰਦਰ ਖੜ੍ਹੀ ਕਾਰ ਦੇ ਦਰਵਾਜ਼ੇ ਤੋਂ ਲੈ ਕੇ ਸ਼ੀਸ਼ਾ ਟੁੱਟਿਆ ਹੋਇਆ ਸੀ। ਹਮਲੇ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਫੋਰੈਂਸਿਕ ਟੀਮਾਂ ਨੇ ਨਮੂਨੇ ਇਕੱਠੇ ਕੀਤੇ।
ਵੀਡੀਓ ਲਈ ਕਲਿੱਕ ਕਰੋ -:
