ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣ ਦੇ ਬਾਇਕਾਟ ਦਾ ਐਲਾਨ ਕੀਤਾ ਹੈ । ਇਸ ਸਬੰਧੀ ਮਨਪ੍ਰੀਤ ਇਆਲੀ ਨੇ ਇੱਕ ਟਵੀਟ ਵੀ ਸਾਂਝਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਸਿੱਖ ਕੌਮ ਦੀਆਂ ਭਾਵਨਾਵਾਂ, ਪੰਜਾਬ ਦੇ ਮੁੱਦਿਆਂ ਅਤੇ ਆਪਣੀ ਜ਼ਮੀਰ ਦੀ ਆਵਾਜ਼ ਨੂੰ ਸੁਣਦੇ ਹੋਏ ਅੱਜ ਹੋ ਰਹੀ ਰਾਸ਼ਟਰਪਤੀ ਦੀ ਚੋਣ ਵਿੱਚ ਮੈਂ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਹੀਂ ਪਾ ਰਿਹਾ।”
ਇਸ ਤੋਂ ਅੱਗੇ ਮਨਪ੍ਰੀਤ ਇਆਲੀ ਨੇ ਕਿਹਾ ਕਿ ਪੰਜਾਬ ਦੇਣ ਸਮੇਂ ਪੰਜਾਬੀ ਬੋਲਣ ਵਾਲੇ ਇਲਾਕੇ ਨਹੀਂ ਦਿੱਤੇ ਗਏ। ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਪਰ ਅੱਜ ਤੱਕ ਪੰਜਾਬ ਨੂੰ ਨਹੀਂ ਦਿੱਤਾ ਗਿਆ। ਪੰਜਾਬ ਦੇ ਮਸਲੇ ਹੱਲ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਭਾਜਪਾ ਸਰਕਾਰ ਤੋਂ ਬਹੁਤ ਉਮੀਦ ਸੀ। ਭਾਜਪਾ ਦੀ ਕੇਂਦਰ ਸਰਕਾਰ ਆਉਣ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ। ਜਿਸ ਕਾਰਨ ਪੰਥ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਮੈਂ ਇਸ ਚੋਣ ਦਾ ਬਾਇਕਾਟ ਕਰਨ ਦਾ ਫ਼ੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿੱਚ ਪੰਜਾਬ ਦੇ ਹੱਕਾਂ ‘ਤੇ ਡਾਕਾ ਵੱਜ ਰਿਹਾ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੇ ਲਈ ਜ਼ਮੀਨ ਦੇਣ, ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ, BBMB ਦਾ ਮੁੱਦਾ, ਬੰਦੀ ਸਿੱਖਾਂ ਦੀ ਰਿਹਾਈ ਤੇ ਚੰਡੀਗੜ੍ਹ ਵਿੱਚ ਨਿਯਮ ਲਾਗੂ ਕਰਨ ਵਰਗੇ ਮੁੱਦਿਆਂ ਵਿੱਚ ਪੰਜਾਬ ਨਾਲ ਧੱਕੇਸ਼ਾਹੀ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: