manpreet singh badal corona epidemic: ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਦੇ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਨੇ ਆਮ ਜਨਤਾ ਦੇ ਨਾਲ ਸਿਆਸੀ ਆਗੂਆਂ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਇਸ ਦੀ ਜਾਣਕਾਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ਬਠਿੰਡਾ ਦੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਵਿਰਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਐੱਸ.ਐੱਸ.ਪੀ ਨੇ ਆਜ਼ਾਦੀ ਸਮਾਗਮ ਸ਼ਿਰਕਤ ਕੀਤੀ। ਇਸ ਦੌਰਾਨ ਉਹ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਕਈ ਹੋਰ ਲੋਕਾਂ ਦੇ ਸੰਪਰਕ ‘ਚ ਆਏ ਸੀ।
ਮਨਪ੍ਰੀਤ ਸਿੰਘ ਨੇ ਦੱਸਿਆ ਹੈ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰ ਆਜ਼ਾਦੀ ਦਿਹਾੜੇ ਮੌਕੇ ਉਹ ਐੱਸ.ਐੱਸ ਪੀ ਨੂੰ ਮਿਲੇ ਸੀ। ਡਾਕਟਰੀ ਸਲਾਹ ਮੁਤਾਬਕ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਰਿਹਾ ਹਾਂ। ਇਸ ਦੌਰਾਨ ਉਹ ਕੋਈ ਵੀ ਪਬਲਿਕ ਮੀਟਿੰਗ ਨਹੀਂ ਕਰਨਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਅਤੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੋਂ ਇਲਾਵਾ ਹੋਰ ਸਿਆਸੀ ਆਗੂਆ ਦੀ ਰਿਪੋਰਟ ਵੀ ਪਾਜ਼ੀਟਿਵ ਆ ਚੁੱਕੀ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਪਾਜ਼ੀਟਿਵ ਆ ਚੁੱਕੇ ਸਨ।