ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਅਗਵਾਈ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ। ਮਨਪ੍ਰੀਤ ਬਾਦਲ ਨੇ ਕੁਝ ਦੇਰ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ ਜੋ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਰਾਹੁਲ ਗਾਂਧੀ ਨੂੰ ਭੇਜੇ ਲੰਬੇ ਚੌੜੇ ਅਸਤੀਫ਼ੇ ਵਿੱਚ ਮਨਪ੍ਰੀਤ ਨੇ ਕਈ ਗਿਲੇ ਸ਼ਿਕਵੇ ਵੀ ਪਾਰਟੀ ਲੀਡਰਿਸ਼ਪ ਨਾਲ ਕੀਤੇ ਸਨ।

ਦੱਸ ਦੇਈਏ ਕਿ ਮਨਪ੍ਰੀਤ ਬਾਦਲ ਮਾਲਵਾ ਦੇ ਦਿਗੱਜ ਕਾਂਗਰਸ ਨੇਤਾ ਹਨ ਤੇ ਉਨ੍ਹਾਂ ਦੀ ਮੌਜੂਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਨਾਲ ਅਣਬਣ ਸਭ ਦੇ ਸਾਹਮਣੇ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਬਾਦਲ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਮਿਲਣ ਦਿੱਲੀ ਪਹੁੰਚੇ ਤੇ ਭਾਜਪਾ ਵਿੱਚ ਅਧਿਕਾਰਿਕ ਤੌਰ ‘ਤੇ ਸ਼ਾਮਿਲ ਹੋ ਅਗਏ ਹਨ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
