ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ਼ ਹਰ ਰੋਜ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਤੇ ਕਾਨੂੰਨ ਦਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅੱਜ DSP ਬੂਟਾ ਸਿੰਘ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ।
DSP ਮਾਨਸਾ ਬੂਟਾ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਾਨਸਾ ਸਬਡਵੀਜ਼ਨ ਦੇ ਥਾਣਾ ਸਿਟੀ 1 ਮਾਨਸਾ ਅਤੇ ਥਾਣਾ ਸਿਟੀ ਟੂ ਮਾਨਸਾ ਅਤੇ ਥਾਣਾ ਸਦਰ ਅਤੇ ਥਾਣਾ ਜੋਗਾ ਅਤੇ ਭੀਖੀ ਦੇ ਏਰੀਏ ਵਿੱਚ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ। ਉਨ੍ਹਾਂ ਕਿਹਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਰ ਰੋਜ ਮਾਨਸਾ ਪੁਲਿਸ ਵੱਲੋ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਜਾਂ ਰਹੀ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ
ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਨਸ਼ਾ ਤਸਕਰ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਨਹੀਂ ਤਾਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ, ਹਰ ਇੱਕ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਕਿਹਾ ਕਿ ਨਸ਼ਾ ਤਸਕਰਾਂ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਇੱਕ ਚੰਗੇ ਨਾਗਰਿਕ ਦੀ ਤਰ੍ਹਾਂ ਆਪਣੀ ਚੰਗੀ ਜ਼ਿੰਦਗੀ ਜਿਉਣ ਅਤੇ ਜੇਲ੍ਹ ਵਿੱਚ ਜਾਣ ਦੀ ਬਜਾਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ।
ਵੀਡੀਓ ਲਈ ਕਲਿੱਕ ਕਰੋ -:
























