ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮ੍ਰਿਤਕ ਮਹਿਲਾ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਮ੍ਰਿਤਕ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Mansa village Kotli incident
ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਕਲਾ ਵਿਖੇ ਬਿੱਕਰ ਸਿੰਘ ਨਾਮੀ ਵਿਅਕਤੀ ਨੇ ਆਪਣੀ ਪਤਨੀ ਵੀਰਪਾਲ ਕੌਰ(37) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਦੋ ਬੱਚਿਆਂ ਦੀ ਮਾਂ ਹੈ । ਘਟਨਾ ਦਾ ਪਤਾ ਚੱਲਦਿਆ ਸੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਨੂੰ ਸੂਚਿਤ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਵੀਰਪਾਲ ਕੌਰ ਦਾ ਉਸਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੇ ਨਾਲ ਹੋਰ ਵੀ ਲੋਕ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਦਾ ਪਤੀ ਉਸ ਨਾਲ ਕਲੇਸ਼ ਕਰਦਾ ਸੀ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ
ਉੱਥੇ ਹੀ ਪਿੰਡ ਵਾਸੀਆਂ ਦੇ ਕਿਹਾ ਕਿ ਕਤਲ ਸਵੇਰ ਦੇ ਸਮੇਂ ਹੋਇਆ ਹੈ। ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤੇ ਨਿਰਪੱਖ ਜਾਂਚ ਕੀਤੀ ਜਾਵੇ । ਪੁਲਿਸ ਵੱਲੋਂ ਘਟਨਾ ਸਥਾਨ ‘ਤੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: