mansa youth live suicide: ਮਾਨਸਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਥੇ ਇਕ ਸਖਸ਼ ਵੱਲੋਂ ਸ਼ੋਸਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕੀਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਲਈ ਅਤੇ ਦੋਸ਼ੀਆਂ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਇੱਥੋ ਦੇ ਸਰਦੂਲਗੜ੍ਹ ਕਸਬੇ ‘ਚ ਨੇਪਾਲੀ ਮੂਲ ਨਿਵਾਸੀ ਮ੍ਰਿਤਕ ਸਖਸ਼ ਰਹਿੰਦਾ ਸੀ ਜਿਸ ਦਾ ਨਾਂ ਰਾਹੁਲ ਸ਼ਰਮਾ । ਰਾਹੁਲ ਦੀ ਫਾਸਟ ਫੂਡ ਦੀ ਦੁਕਾਨ ਹੈ। ਉਸ ਕੋਲੋ ਕਾਂਗਰਸੀ ਨੇਤਾ ਅਤੇ ਸਾਬਕਾ ਵਿਧਾਇਕ ਲੱਖਾਂ ਰੁਪਏ ਉਧਾਰ ਲੈ ਚੁੱਕਾ ਹੈ ਪਰ ਹੁਣ ਫਿਰ ਦੁਬਾਰਾ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਸੀ। ਇੰਨਾ ਹੀ ਦੋਸ਼ੀ ਨੇਤਾ ਵੱਲੋਂ ਇਹ ਵੀ ਧਮਕੀ ਦਿੱਤੀ ਗਈ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਜਾਨੋ ਮਾਰਨ ਖਤਮ ਕੀਤਾ ਜਾਵੇਗਾ। ਇਸ ਗੱਲ ਤੋਂ ਸਤਾਏ ਸਖਸ਼ ਨੇ ਜ਼ਿੰਦਗੀ ਖਤਮ ਕਰਨ ਦਾ ਇਰਾਦਾ ਬਣਾ ਲਿਆ ਅਤੇ ਆਖਰਕਾਰ ਖੌਫਨਾਕ ਕਦਮ ਚੁੱਕਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੂਜੇ ਪਾਸੇ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕਾਂਗਰਸੀ ਨੇਤਾ ਉਨ੍ਹਾਂ ਨੂੰ ਕਾਫੀ ਤੰਗ-ਪਰੇਸ਼ਾਨ ਕਰਦਾ ਸੀ, ਜਿਸ ਕਾਰਨ ਉਸ ਦਾ ਭਰਾ ਕਾਫੀ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ ਭਰਾ ਨੇ ਮੰਗ ਕੀਤ ਹੈ ਕਿ ਮੇਰਾ ਮ੍ਰਿਤਕ ਭਰਾ ਦੀ ਮੌਤ ਦਾ ਜ਼ਿੰਮੇਵਾਰੀ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।
ਇਸ ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਸਰਦੂਲਗੜ੍ਹ ਦੇ ਡੀ.ਐੱਸ.ਪੀ ਸੰਜੀਵ ਗੋਇਲ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਕਾਂਗਰਸੀ ਨੇਤਾ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਜਾਂਚ ਜਾਰੀ ਹੈ।