ਬੁਢਲਾਡਾ-ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੇ ਅਧਿਆਪਕ ਅਵਤਾਰ ਸਿੰਘ ਦੀ ਬੇਟੀ ਪ੍ਰਨੀਤ ਕੌਰ ਨੇ ਇੱਕ ਵਾਰ ਫਿਰ ਪੰਜਾਬ ਦਾ ਮਾਣ ਵਧਾਇਆ ਹੈ। ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਖੇਡ ਵਿੱਚ ਵਿਸ਼ਵ ਚੈਂਪੀਅਨਸ਼ਿਪ ਜਿੱਤ ਲਾਈ ਹੈ। ਚੀਨ ਦੇ ਸ਼ਹਿਰ ਸ਼ੰਘਾਈ ਵਿਖੇ ਚੱਲ ਰਹੇ ਵਿਸ਼ਵ ਕੱਪ ਤੀਰਅੰਦਾਜ਼ੀ ਸਟੇਜ-1 ਦੇ ਮੁਕਾਬਲੇ ਵਿਚ ਆਪਣੀਆਂ ਖਿਡਾਰੀ ਸਾਥਣਾਂ ਅਦਿਤੀ ਗੋਪੀ ਚੰਦ ਅਤੇ ਜਯੋਤੀ ਸੁਰੇਖਾ ਵੇਨਮ ਸਮੇਤ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿਚ ਇਟਲੀ ਨੂੰ 11 ਅੰਕਾਂ ਨਾਲ ਹਰਾ ਕੇ ਸੋਨ ਤਮਗ਼ਾ ਜਿੱਤਿਆ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਵਪਾਰੀਆਂ ਵੱਲੋਂ ਕੀਤੀ ਗਈ ਸੀ ਸ਼ਿਕਾਇਤ
ਇਨ੍ਹਾਂ ਦਿਨੀਂ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਪ੍ਰਨੀਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੋਚ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਭਾਰਤ ਲਈ ਲਗਾਤਾਰ ਅਜਿਹੀਆਂ ਵੱਡੀਆਂ ਪ੍ਰਾਪਤੀਆਂ ਕਰਦੀ ਆ ਰਹੀ ਹੈ। ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਖੇਡ ਵਿਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿਚ ਗੋਲਡ ਮੈਡਲਿਸਟ ਰਹਿ ਚੁਕੀ ਹੈ।
ਵੀਡੀਓ ਲਈ ਕਲਿੱਕ ਕਰੋ -: