ਸ਼੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਉਸ ਦੇ ਜੱਦੀ ਪਿੰਡ ਰਮਦਾਸ ਵਿਖੇ ਪਹੁੰਚਿਆ ਜਿੱਥੇ ਸਰਕਾਰੀ ਸਨਮਾਨਾ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸ਼ਹੀਦ ਦੀ ਦੇਹ ਪਹੁੰਚਦੇ ਹੀ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ ਸੀ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ, ਜਦਕਿ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਸ਼ਹੀਦ ਪ੍ਰਗਟ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਰਹੇ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਸਮੇਤ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਮੌਕੇ ‘ਤੇ ਪਹੁੰਚੇ।
ਇਹ ਵੀ ਪੜ੍ਹੋ : ਲੁਧਿਆਣਾ ਦੇ Orison ਹਸਪਤਾਲ ‘ਚੋਂ ਮਹਿਲਾ ਦੀ ਦੇ/ਹ ਗਾਇਬ, ਹਸਪਤਾਲ ਦੇ 4 ਨਿਰਦੇਸ਼ਕਾਂ ਖਿਲਾਫ਼ FIR ਦਰਜ
ਰਮਦਾਸ ਦੇ ਸ਼ਮਸ਼ਾਨ ਘਾਟ ਵਿਖੇ ਸ਼ਹੀਦ ਪ੍ਰਗਟ ਸਿੰਘ ਦਾ ਅੰਤਿਮ ਸੰਸਕਾਰ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਗਟ ਸਿੰਘ ਦੇਸ਼ ਦਾ ਹੋਣਹਾਰ ਜਵਾਨ ਸੀ, ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸਰਵੋਚ ਬਲੀਦਾਨ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ ਅਤੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
























