ਮੱਤੇਵਾੜਾ ਦੇ ਜੰਗਲਾਂ ਨੇੜੇ ਬਣ ਰਹੇ ਟੈਕਸਟਾਈਲ ਪਾਰਕ ਦੇ ਵਿਰੋਧ ਵਿੱਚ ਮੱਤੇਵਾੜਾ ਦੀ ਪੀਏਸੀ (PAC) ਕਮੇਟੀ ਸੋਮਵਾਰ ਨੂੰ ਦੁਪਹਿਰ 1 ਵਜੇ CM ਭਗਵੰਤ ਮਾਨ ਨਾਲ ਮੀਟਿੰਗ ਕਰੇਗੀ। ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਨੇੜੇ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਦੇ ਵਿਰੋਧ ਵਿੱਚ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਮੋਰਚਾ ਲਗਾਇਆ ਗਿਆ। ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਸ਼ਿਰਕਤ ਕੀਤੀ ਗਈ । ਸਮੂਹ ਪੰਜਾਬੀਆਂ ਨੇ ਸਰਕਾਰ ਨੂੰ ਅਪੀਲ ਕੀਤੀਕਿ ਮੱਤੇਵਾੜਾ ਦਾ ਇਹ ਜੰਗਲ ਲੱਖਾਂ ਹੀ ਬੇਜ਼ੁਬਾਨ ਪਸ਼ੂ-ਪੰਛੀਆਂ ਦਾ ਘਰ ਹੀ ਨਹੀਂ ਸਗੋਂ ਪੰਜਾਬ ਵਾਸੀਆਂ ਨੂੰ ਸਾਫ ਸੁਥਰੀ ਹਵਾ ਦੇਣ ਵਿੱਚ ਵੀ ਸਹਾਈ ਹੈ।
ਲੋਕਾਂ ਦਾ ਕਹਿਣਾ ਹੈ ਕਿ ਜੰਗਲ ਦੇ ਨੇੜੇ ਉਦਯੋਗਿਕ ਪਾਰਕ ਬਣਾ ਕੇ ਰੰਗਾਈ ਯੂਨਿਟ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਮੱਤੇਵਾੜਾ ਜੰਗਲ ਦੀ ਹੋਂਦ ਖਤਮ ਹੋ ਜਾਵੇਗੀ। ਉੱਥੇ ਹੀ ਸਤਲੁਜ ਦਰਿਆ ਵਿੱਚ ਵੀ ਕੈਮੀਕਲ ਦਾ ਪਾਣੀ ਵੀ ਛੱਡਿਆ ਜਾਵੇਗਾ। ਜਿਸ ਕਾਰਨ ਜੰਗਲੀ ਜਾਨਵਰ ਮਰ ਜਾਣਗੇ।
ਦੱਸ ਦੇਈਏ ਕਿ ਬੀਤੇ ਦਿਨ ਪਬਲਿਕ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ। ਇਸ ਤੋਂ ਇਲਾਵਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਵਿਧਾਇਕ ਮਨਪ੍ਰੀਤ ਇਆਲੀ, ਸੰਗਰੂਰ ਤੋਂ ਸਾਂਸਦ ਸਿਮਰਨਜੀਤ ਮਾਨ ਵੀ ਸ਼ਾਮਿਲ ਹੋਏ। ਇਨ੍ਹਾਂ ਸਭ ਵੱਲੋਂ ਮੱਤੇਵਾੜਾ ਦੇ ਜੰਗਲਾਂ ਨੂੰ ਉਜਾੜਨ ਦਾ ਵਿਰੋਧ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: